08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੁਹਾੜਾ ਚੌਕ 'ਚ ਸਵਾਰੀਆਂ ਲਈ ਸਰਕਾਰੀ ਬੱਸਾਂ ਨਾ ਰੁਕਣ ਕਾਰਨ ਮਾਮਲਾ ਗਰਮਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਕੁਹਾੜਾ, 11 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਚੰਡੀਗੜ੍ਹ-ਲੁਧਿਆਣਾ ਮਾਰਗ 'ਤੇ ਸਥਿਤ ਕੁਹਾੜਾ ਚੌਂਕ ਵਿਖੇ ਮਾਹੌਲ ਉਸ ਵੇਲੇ ਤਣਾਅਪੂਰਨ ਬਣ ਗਿਆ ਜਦੋਂ ਕੁਹਾੜਾ ਬੱਸ ਅੱਡੇ 'ਤੇ ਖੜ੍ਹੀਆਂ ਸਵਾਰੀਆਂ ਖ਼ਾਸ ਕਰ ਕੇ ਮਹਿਲਾ ਸਵਾਰੀਆਂ ਲਈ ਸਰਕਾਰੀ ਬੱਸਾਂ ਦੇ ਚਾਲਕਾਂ ਵਲੋਂ ਬੱਸਾਂ ਨਹੀਂ ਰੋਕੀਆਂ ਗਈਆਂ | ਸਥਾਨਕ ਲੋਕਾਂ ਅਤੇ ਰਾਹਗੀਰਾਂ ਮੁਤਾਬਿਕ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਕਈ ਵਾਰ ਬੱਸਾਂ ਵਲੋਂ ਸਵਾਰੀਆਂ ਨੂੰ ਨਾ ਚੜ੍ਹਾਉਣ ਦੀ ਨੀਅਤ ਨਾਲ ਬੱਸਾਂ ਕੁਹਾੜਾ ਚੌਂਕ ਵਿੱਚ ਨਾ ਰੋਕਣ ਦੀਆਂ ਸ਼ਿਕਾਇਤਾਂ ਆ ਚੁੱਕੀਆਂ ਹਨ, ਜਿਸ ਨਾਲ ਆਮ ਜਨਤਾ ਨੂੰ ਰੋਜ਼ਾਨਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਮਾਮਲਾ ਉਸ ਸਮੇਂ ਗਰਮਾਇਆ ਜਦੋਂ ਆਪਣੇ ਕੰਮਾਂ ਲਈ ਜਾ ਰਹੀਆਂ ਮਹਿਲਾਵਾਂ ਨੂੰ ਲੰਬੇ ਸਮੇਂ ਤੱਕ ਬੱਸਾਂ ਦੀ ਉਡੀਕ ਕਰਨੀ ਪਈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਮੀਤ ਪ੍ਰਧਾਨ ਗਿਆਨ ਸਿੰਘ ਮੰਡ ਮੌਕੇ 'ਤੇ ਪਹੁੰਚੇ ਅਤੇ ਬੱਸ ਚਾਲਕਾਂ ਖ਼ਿਲਾਫ਼ ਕੜੀ ਨਾਰਾਜ਼ਗੀ ਜਤਾਈ, ਜਿਸ ਕਾਰਨ ਕੁੱਝ ਸਮਾਂ ਰਾਹਗੀਰਾਂ ਨੂੰ ਸੜਕ 'ਤੇ ਭਾਰੀ ਜਾਮ ਦਾ ਸਾਹਮਣਾ ਵੀ ਕਰਨਾ ਪਿਆ | ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਲਈ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਗਈ ਹੈ ਤਾਂ ਇਸ ਦੀ ਅਣਦੇਖੀ ਕਰਨਾ ਨਾਜਾਇਜ਼ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਵਾਰੀਆਂ ਖ਼ਾਸ ਕਰ ਕੇ ਮਹਿਲਾਵਾਂ ਨਾਲ ਇਹ ਭੇਦਭਾਵ ਤੁਰੰਤ ਬੰਦ ਨਾ ਕੀਤਾ ਗਿਆ ਤਾਂ ਬੀ. ਕੇ. ਯੂ. ਲੱਖੋਵਾਲ ਵਲੋਂ ਕੁਹਾੜਾ ਚੌਂਕ 'ਤੇ ਪੱਕਾ ਧਰਨਾ ਲਗਾਇਆ ਜਾਵੇਗਾ ਅਤੇ ਇਹ ਸੰਘਰਸ਼ ਸਰਕਾਰ ਖ਼ਿਲਾਫ਼ ਵੱਡੇ ਮੋਰਚੇ ਦਾ ਰੂਪ ਧਾਰ ਸਕਦਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਨਿਰਮਲ ਸਿੰਘ ਅਤੇ ਅਵਤਾਰ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਤੋਂ ਮੰਗ ਕੀਤੀ ਕਿ ਮਹਿਲਾਵਾਂ ਲਈ ਐਲਾਨ ਕੀਤੀਆਂ ਸਹੂਲਤਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇ ਤੇ ਆਪਣੇ ਅਧਿਕਾਰੀਆਂ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਹਰ ਸਰਕਾਰੀ ਬੱਸ ਵਲੋਂ ਕੁਹਾੜਾ ਚੌਂਕ ਵਿੱਚ ਬੱਸ ਰੋਕ ਕੇ ਖੜੀਆਂ ਸਵਾਰੀਆਂ ਨੂੰ ਬੱਸ ਵਿੱਚ ਚੜਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਖੰਨਾ ਪੁਲਿਸ ਨੇ ਅੰਤਰਰਾਜੀ ਲੁੱਟ-ਖੋਹ ਗਰੋਹ ਦਾ ਕੀਤਾ ਪਰਦਾਫਾਸ਼, 4 ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਸਾਬਕਾ ਸੈਨਿਕਾਂ ਨੇ ਮੰਗਾਂ ਨਾ ਮੰਨਣ ਸੰਬੰਧੀ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ
Ad Position 24