ਮਾਛੀਵਾੜਾ ਸਾਹਿਬ, 11 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਪੀ.ਐੈੱਮ. ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਛੀਵਾੜਾ ਸਾਹਿਬ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਅੱਠਵੀਂ ਜਮਾਤ ਦਾ ਬੋਰਡ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਵਿਦਿਆਰਥਣ ਗੁਰਲੀਨ ਕੌਰ 584/600 (97.33 ਪ੍ਰਤੀਸ਼ਤ) ਅੰਕ ਪ੍ਰਾਪਤ ਕਰ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ | ਇਸੇ ਤਰ੍ਹਾਂ ਪੂਜਾ ਕੁਮਾਰੀ 522/600 (87 ਪ੍ਰਤੀਸ਼ਤ) ਅੰਕ ਪ੍ਰਾਪਤ ਕਰ ਦੂਸਰਾ ਤੇ ਖੁਸ਼ਪ੍ਰੀਤ ਕੌਰ 516/600 (86 ਪ੍ਰਤੀਸ਼ਤ) ਅੰਕ ਲੈ ਕੇ ਤੀਸਰੇ ਸਥਾਨ ਹਾਸਿਲ ਕੀਤਾ | ਸਕੂਲ ਪ੍ਰਬੰਧਕਾਂ ਵਲੋਂ ਗੁਰਲੀਨ ਕੌਰ ਨੂੰ ਮੈਰਿਟ ਵਿਚ ਆਪਣਾ ਨਾਮ ਦਰਜ ਕਰਵਾਉਣ 'ਤੇ ਮੁਬਾਰਕਬਾਦ ਦਿੱਤੀ |