ਡੇਹਲੋਂ, 11 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਹਾਈ ਸਕੂਲ ਮੁਕੰਦਪੁਰ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫੀ ਸਦੀ ਰਿਹਾ |ਨਤੀਜੇ ਦੌਰਾਨ ਏਕਮਜੋਤ ਕੌਰ ਨੇ 526 ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਿਲ ਕੀਤਾ | ਪ੍ਰਭਜੋਤ ਸਿੰਘ ਨੇ 484 ਨੰਬਰ ਪ੍ਰਾਪਤ ਕਰ ਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਬਲਜਿੰਦਰ ਸਿੰਘ ਨੇ 459 ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਰੇ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਸਾਰੇ ਪਾਸ ਹੋਏ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿਚ ਹੋਰ ਵੀ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਆ ਗਿਆ | ਸਕੂਲ ਮੁੱਖ ਅਧਿਆਪਕਾ ਹਰਵਿੰਦਰ ਕੌਰ ਦੱਸਿਆ ਕਿ ਸਕੂਲ ਦੇ ਸਾਰੇ ਹੀ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਪਣੇ ਆਪਣੇ ਵਿਸ਼ੇ ਵਿਚ ਬਹੁਤ ਮਿਹਨਤ ਕਰਵਾਈ, ਜਿਸ ਦੇ ਸਿੱਟੇ ਵਜੋਂ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ |