09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਏ. ਐਸ. ਸੀਨੀਅਰ ਸੈਕੰਡਰੀ ਸਕੂਲ ਖੰਨਾ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਖੰਨਾ, 11 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਵਿੱਚ ਸ਼ੁਭਮ ਨੇ 543/600 (90.5%) ਪ੍ਰਾਪਤ ਕਰਕੇ ਪਹਿਲਾ ਸਥਾਨ ਅੰਸੂ ਨੇ 513/600 (85.5%) ਦੂਜਾ ਸਥਾਨ ਅਤੇ ਵਿਰਦੀ ਅਰੋੜਾ ਨੇ 492/600 (82%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਇੰਦਰਜੀਤ ਸਿੰਘ ਨੇ ਇਹਨਾਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਇਹ ਵਿਦਿਆਰਥੀਆਂ ਦੀ ਲਗਨ ਮਿਹਨਤ ਤੇ ਅਨੁਸ਼ਾਸਨ ਅਤੇ ਸਟਾਫ਼ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਏ. ਐਸ. ਟਰੱਸਟ ਦੇ ਪ੍ਰਧਾਨ ਸੰਜੀਵ ਧਮੀਜਾ ਅਤੇ ਮੈਨੇਜਰ ਮੋਹਿਤ ਗੋਇਲ ਪੌਮਪੀ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਇਹਨਾਂ ਵਿਦਿਆਰਥੀਆਂ ਨੇ ਸਕੂਲ ਦੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖਿਆ ਹੈ | ਸ਼ਹਿਰ ਵਾਸੀਆਂ ਤੇ ਸਮੂਹ ਪ੍ਰਬੰਧਕ ਕਮੇਟੀ ਨੂੰ ਇਹਨਾਂ ਵਿਦਿਆਰਥੀਆਂ ਤੇ ਮਾਣ ਹੈ | ਉਨ੍ਹਾਂ ਨੇ ਭਰੋਸਾ ਦਵਾਇਆ ਹੈ ਕਿ ਭਵਿੱਖ ਵਿੱਚ ਹੋਣਹਾਰ ਵਿਦਿਆਰਥੀਆਂ ਦੀ ਹਰ ਤਰ੍ਹਾਂ ਦੀ ਸੰਭਵ ਮਦਦ ਕੀਤੀ ਜਾਵੇਗੀ | ਇਹਨਾਂ ਨੂੰ ਹਰ ਤਰ੍ਹਾਂ ਸਹੂਲਤ ਮੁਹੱਈਆ ਕਰਵਾਈ ਜਾਵੇਗੀ | ਇਸ ਮੌਕੇ ਵਾਈਸ ਪ੍ਰਧਾਨ ਐਡਵੋਕੇਟ ਨਵੀਨ ਥੰਮਨ, ਜਨਰਲ ਸਕੱਤਰ ਰਾਜੇਸ਼ ਡਾਲੀ, ਜੁਆਇੰਟ ਸਕੱਤਰ ਜਤਿੰਦਰ ਦੇਵਗਨ ਅਤੇ ਸਕੂਲ ਮੈਨੇਜਰ ਮੋਹਿਤ ਗੋਇਲ ਨੇ ਇਹਨਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਗੋਮੀ ਸਿਆੜ੍ਹ ਦੀ ਅਗਵਾਈ ਹੇਠ ਹੋਈ ਕਾਂਗਰਸ ਦੇ ਮੰਡਲ ਸਿਆੜ੍ਹ ਦੀ ਮੀਟਿੰਗ ਅਗਲੀ ਖ਼ਬਰ ਪੀ. ਐਮ. ਸ੍ਰੀ. ਸ. ਹਾਈ ਸਕੂਲ ਬੇਗੋਵਾਲ, ਅੱਠਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
Ad Position 24