09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੈਂਬਰਿਜ ਮਾਡਰਨ ਸੀਨੀ. ਸੈਕੰਡਰੀ ਸਕੂਲ ਚੋਮੋਂ ਮਲੌਦ ਦੀ 8ਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਬੁਰਕੜਾ ਮੈਰਿਟ ਸੂਚੀ ਵਿਚ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਮਲੌਦ, 11 ਅਪ੍ਰੈਲ (ਸਹਾਰਨ ਮਾਜਰਾ)- ਇਲਾਕੇ ਦੀ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚੋਂ ਮੋਹਰੀ ਮੰਨੀ ਜਾਂਦੀ ਸੰਸਥਾ ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਚੋਂਮੋਂ ਰੋਡ ਮਲੌਦ ਦੀ 8ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜੈਸਲੀਨ ਕੌਰ, ਪੁੱਤਰੀ ਕੰਵਲਦੀਪ ਸਿੰਘ ਬੁਰਕੜਾ ਵਾਸੀ ਨੇ 600 ਵਿਚੋਂ 587 ਨੰਬਰ 97.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ ਅਤੇ ਪੂਰੇ ਪੰਜਾਬ ਵਿੱਚ 13ਵਾਂ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਹਮੇਸ਼ਾ ਬੱਚਿਆਂ ਦੇ ਉੱਜਲੇ ਭਵਿੱਖ ਲਈ ਚਿੰਤਤ ਰਹਿਣ ਵਾਲੇ ਹੋਣਹਾਰ ਪਿ੍ੰਸੀਪਲ ਸੰਜੀਵ ਮੋਦਗਿੱਲ ਨੇ ਅੰਤਾਂ ਦੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਇਸ ਬੱਚੀ ਨੇ ਆਪਣੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਜੈਸਲੀਨ ਕੌਰ ਅਤੇ ਮਾਪਿਆਂ ਨੂੰ ਦਿਲੋਂ ਢੇਰ ਸਾਰੀਆਂ ਵਧਾਈਆਂ ਦਿੱਤੀਆਂ ਅਤੇ ਉਸਦੇ ਉੱਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਮਾਪਿਆਂ ਵਲੋਂ ਵੀ ਇਸ ਸਫਲਤਾ 'ਤੇ ਖ਼ੁਸ਼ੀ ਜਤਾਈ ਗਈ | ਪਿ੍ੰਸੀਪਲ ਸੰਜੀਵ ਮੋਦਗਿੱਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਦੇ ਅੱਠਵੀਂ ਕਲਾਸ ਦੇ 14 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਜ਼ਿਆਦਾ ਹਾਸਿਲ ਕੀਤੇ | ਬਾਕੀ ਵਿਦਿਆਰਥੀਆਂ ਨੇ ਵੀ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਾਰੇ ਸਕੂਲ ਦਾ ਓਵਰਆਲ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੈਂਬਰਿਜ ਸਕੂਲ ਦੀ ਮੈਰਿਟ ਲਿਸਟ ਪਿਛਲੇ 5 ਸਾਲ ਤੋਂ ਲਗਾਤਾਰ ਚਲਦੀ ਆ ਰਹੀ ਹੈ | ਜੋ ਸਕੂਲ ਦੀ ਉੱਚ ਸਿੱਖਿਆ ਦੇ ਮਿਆਰ ਨੂੰ ਦਰਸਾਉਂਦੀ ਹੈ | ਇਸ ਖ਼ੁਸ਼ੀ ਦੇ ਮੌਕੇ ਸਮੂਹ ਸਟਾਫ਼ ਵਲੋਂ ਬੱਚੀ ਜੈਸਲੀਨ ਕੌਰ ਦਾ ਮੂੰਹ ਮਿੱਠਾ ਕਰਵਾਇਆ ਤੇ ਨਾਲ ਹੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਇਸ ਤਰ੍ਹਾਂ ਅੱਗੇ ਵਧਦੇ ਰਹਿਣ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਸੰਜੀਵ ਮੋਦਗਿੱਲ ਨੇ ਕਿਹਾ ਕਿ ਇਹ ਉਪਲਬਧੀ ਸਕੂਲ ਲਈ ਮਾਣ ਦੀ ਗੱਲ ਹੈ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੂਪ ਹੈ | ਇਸ ਮੌਕੇ ਉੱਘੇ ਸਿੱਖਿਆ ਸਾਸ਼ਤਰੀ ਡਾ. ਕਰਨੈਲ ਸਿੰਘ ਕਾਲੀਆ, ਮਾਲਵਾ ਸੋਸ਼ਲ ਐਂਡ ਵੈੱਲਫੇਅਰ ਕਲੱਬ ਮਲੌਦ ਦੇ ਪ੍ਰਧਾਨ ਇੰਜ. ਹਰਮਿੰਦਰ ਪਾਲ ਸਿੰਘ ਸਹਾਰਨ ਮਾਜਰਾ, ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸ਼੍ਰੀਮਤੀ ਸੋਨੀਆ ਗੋਇਲ, ਉੱਪ ਪ੍ਰਧਾਨ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ, ਡਾ. ਬਲਜਿੰਦਰ ਪਾਲ ਸਿੰਘ, ਵਾਈਸ ਪਿ੍ੰਸੀਪਲ ਕਰਮਦੀਪ ਕੌਰ, ਡੀ.ਪੀ ਹਰਪ੍ਰੀਤ ਸਿੰਘ ਸੋਮਲਖੇੜੀ, ਤਰਲੋਚਨ ਸਿੰਘ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਗੁਰਸ਼ਰਨ ਕੌਰ, ਸ਼ਿੰਦਰਪਾਲ ਕੌਰ, ਕਿਰਨਪਾਲ ਕੌਰ, ਰਿਤਿਕਾ, ਅਮਨਦੀਪ ਕੌਰ ਆਦਿ ਵਲੋਂ ਇਸ ਹੋਣਹਾਰ ਵਿਦਿਆਰਥੀ ਨੂੰ ਢੇਰ ਸਾਰੀਆਂ ਮੁਬਾਰਕਾਂ ਦਿੰਦਿਆਂ ਅੱਗੇ ਤੋਂ ਹੋਰ ਵਧੇਰੇ ਮਿਹਨਤ ਕਰਨ ਲਈ ਅਸ਼ੀਰਵਾਦ ਦਿੱਤਾ |ਨੂੰ
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਸੰਗੀਤ ਨਾਟਕ ਅਕੈਡਮੀ ਦੇ ਵਿਹੜੇ 'ਚ ਲੱਗੀਆਂ ਸੰਗੀਤਕ ਰੌਣਕਾਂ <br/> ਅਗਲੀ ਖ਼ਬਰ ਪ੍ਰਧਾਨ ਗੋਮੀ ਸਿਆੜ੍ਹ ਦੀ ਅਗਵਾਈ ਹੇਠ ਹੋਈ ਕਾਂਗਰਸ ਦੇ ਮੰਡਲ ਸਿਆੜ੍ਹ ਦੀ ਮੀਟਿੰਗ
Ad Position 24