09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮੰਤਰੀ ਮੁੰਡੀਆਂ ਅਤੇ ਚੇਅਰਮੈਨ ਰਾਜੀ ਸਾਹਨੇਵਾਲ ਨੇ ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖ਼ਰੀਦ ਦੀ ਕੀਤੀ ਸ਼ੁਰੂਆਤ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਕੁਹਾੜਾ, 11 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ੁੱਕਰਵਾਰ ਨੂੰ ਧਨਾਨਸੂ ਅਨਾਜ ਮੰਡੀ ਵਿਖੇ ਚੱਲ ਰਹੇ ਕਣਕ ਦੀ ਖ਼ਰੀਦ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ | ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਵਿਸ਼ੇਸ਼ ਤੌਰ ਦੇ ਹਾਜ਼ਰ ਰਹੇ | ਉਨ੍ਹਾਂ ਕਿਹਾ ਕਿ ਸੁਚਾਰੂ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਲਾਗੂ ਕੀਤੇ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਸਮੇਂ ਸਿਰ ਭੁਗਤਾਨ ਅਤੇ ਕਣਕ ਦੀ ਤੁਰੰਤ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਕਣਕ ਦੀ ਅਦਾਇਗੀ ਸਿੱਧੇ ਤੌਰ 'ਤੇ ਆਨਲਾਈਨ ਪ੍ਰਣਾਲੀਆਂ ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਮੇਂ ਸਿਰ ਟਰਾਂਸਫਰ ਕੀਤੀ ਜਾ ਰਹੀ ਹੈ | ਉਨ੍ਹਾਂ ਹਦਾਇਤਾਂ ਜਾਰੀ ਕੀਤੀਆਂ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਆਰਾਮਦਾਇਕ ਮਾਹੌਲ ਪ੍ਰਦਾਨ ਕਰਨ ਲਈ ਸਾਫ਼ ਪੀਣ ਵਾਲਾ ਪਾਣੀ, ਲੋੜੀਂਦੀ ਰੌਸ਼ਨੀ, ਬੈਠਣ ਦੀ ਵਿਵਸਥਾ ਅਤੇ ਸੈਨੀਟੇਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਤਜਿੰਦਰ ਸਿੰਘ ਮਿੱਠੂ, ਆੜ੍ਹਤੀ ਅਮਰਦੀਪ ਸਿੰਘ ਗਿੱਲ, ਪੀ. ਏ. ਇਕਬਾਲ ਸਿੰਘ ਜੰਡਿਆਲੀ, ਜਸਪਾਲ ਸਿੰਘ ਕੌਂਸਲਰ, ਚੇਅਰਮੈਨ ਦਰਸ਼ਨ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਮੰਡੀ ਸੁਪਰਵਾਈਜ਼ਰ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਐਸ. ਕਾਲਜ ਪੀ. ਯੂ. ਦੇ ਨਤੀਜਿਆਂ 'ਚ ਚਮਕਿਆ ਵਿਦਿਆਰਥਣਾਂ ਨੇ ਚੋਟੀ ਦੇ ਸਥਾਨ ਕੀਤੇ ਹਾਸਿਲ
Ad Position 24