ਖੰਨਾ, 11 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ | ਜਿਸ 'ਚ ਭਾਈ ਬੇਅੰਤ ਸਿੰਘ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਬੀਬੀਆਂ ਦੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਜੱਥੇ ਵੱਲੋਂ ਗੁਰਬਾਣੀ ਦੇ ਸ਼ਬਦ ਗਾਏ ਗਏ | ਗੁਰੂਘਰ ਦੇ ਹਜ਼ੂਰੀ ਰਾਗੀ ਸਿੰਘਾਂ ਦੇ ਜੱਥੇ ਵੱਲੋਂ ਗੁਰੂ ਜਸ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ 'ਚ ਗਤਕਾ ਪਾਰਟੀਆਂ ਤੇ ਬੈਂਡ ਵਾਜਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ | ਨਗਰ ਕੀਰਤਨ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਤੇ ਹੋਰ ਆਗੂਆਂ ਵੱਲੋਂ ਹਾਜ਼ਰੀ ਭਰੀ ਗਈ | ਸ਼ਰਧਾਲੂਆਂ ਵੱਲੋਂ ਵੱਖ ਵੱਖ ਥਾਵਾਂ 'ਤੇ ਸੰਗਤ ਲਈ ਲੰਗਰ ਲਗਾਉਣ ਦੀ ਸੇਵਾ ਕੀਤੀ ਗਈ | ਮੁੱਖ ਸੇਵਾਦਾਰ ਜਸਪਾਲ ਸਿੰਘ ਕੰਗ ਨੇ ਦੱਸਿਆ ਕਿ ਇਹ ਨਗਰ ਕੀਰਤਨ ਖ਼ਾਲਸਾ ਸਾਜਨਾ ਦਿਵਸ ਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਕਿ੍ਸ਼ਨਾ ਨਗਰ ਚੌਂਕ, ਗੁਲਮੋਹਰ ਰੋਡ, ਲੜਕੀਆਂ ਦੇ ਏ. ਐੱਸ. ਕਾਲਜ ਤੋਂ ਅਮਲੋਹ ਰੋਡ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਅੰਗਦ ਦੇਵ ਨਗਰ ਤੋਂ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਮਲਕੀਤ ਸਿੰਘ ਐੱਸ. ਡੀ. ਓ, ਨਛੱਤਰ ਸਿੰਘ, ਹਰਮਹਿੰਦਰਜੀਤ ਸਿੰਘ, ਸਕਿੰਦਰ ਸਿੰਘ, ਸੋਹਨ ਸਿੰਘ, ਦਰਸ਼ਨ ਸਿੰਘ ਢਿੱਲੋਂ, ਮਲਕੀਤ ਸਿੰਘ ਬੈਂਕ ਮੈਨੇਜਰ, ਹੈੱਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ, ਇੰਜ. ਰਾਮ ਸਿੰਘ, ਭਾਈ ਸਾਹਿਲਪ੍ਰੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਗੁਰਦੇਵ ਸਿੰਘ, ਰਜਿੰਦਰਵੀਰ ਸਿੰਘ, ਮੈਨੇਜਰ ਅਮਰਜੀਤ ਸਿੰਘ, ਗੁਰਮੇਲ ਸਿੰਘ, ਭਜਨ ਸਿੰਘ, ਹਰਭਜਨ ਸਿੰਘ, ਹਰਮੇਲ ਸਿੰਘ, ਜਸਵੀਰ ਸਿੰਘ, ਸੱਤਪ੍ਰਕਾਸ਼ ਸਿੰਘ ਗਰੇਵਾਲ, ਗੁਰਮੇਲ ਸਿੰਘ, ਰਣਵੀਰ ਸਿੰਘ ਬਾਜਵਾ, ਰਜਿੰਦਰਵੀਰ ਸਿੰਘ, ਗੁਰਮਿੰਦਰ ਸਿੰਘ ਗਿੱਲ, ਜਸਵੀਰ ਸਿੰਘ, ਜਸਪਾਲ ਸਿੰਘ, ਹਰਭਜਨ ਸਿੰਘ ਐਸ. ਡੀ. ਓ, ਪਰਮਜੀਤ ਸਿੰਘ ਪੰਮਾ, ਮਨਜੀਤ ਸਿੰਘ ਮਿੰਟੂ, ਰਜਿੰਦਰ ਸਿੰਘ ਜੇ. ਈ., ਹਰਜਾਪ ਸਿੰਘ ਓਟਾਲ, ਭੁਪਿੰਦਰ ਸਿੰਘ ਸਰਾਂ, ਨਿਰਮਲ ਸਿੰਘ ਨਿੰਮਾ, ਭਾਈ ਗੁਰਦੀਪ ਸਿੰਘ, ਕਰਮ ਸਿੰਘ ਸੰਧੂ, ਹਰਜਤਿੰਦਰ ਸਿੰਘ, ਕਾਕਾ ਕੰਵਰਪਾਲ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਐਕਸੀਅਨ, ਸੇਵਾਦਾਰ ਕਰਮਜੀਤ ਸਿੰਘ, ਸੇਵਾਦਾਰ ਰਣਧੀਰ ਸਿੰਘ ਆਦਿ ਹਾਜ਼ਰ ਸਨ |