09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੰੁਚਣ ਲਈ ਪ੍ਰਧਾਨ ਕੌਲ ਨੇ ਮੰਤਰੀ ਮੁੰਡੀਆਂ ਨੂੰ ਦਿੱਤਾ ਸੱਦਾ ਪੱਤਰ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਸਾਹਨੇਵਾਲ, 11 ਅਪ੍ਰੈਲ (ਹਨੀ ਚਾਠਲੀ)-ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ 14 ਅਪ੍ਰੈਲ ਨੂੰ ਸਾਹਨੇਵਾਲ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਵਾਏ ਜਾ ਰਹੇ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੰੁਚਣ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਸੱਦਾ ਪੱਤਰ ਦੇਣ ਸਮੇਂ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਇਸ ਸਬੰਧੀ ਪ੍ਰਧਾਨ ਕੌਲ ਨੇ ਦੱਸਿਆ ਕਿ ਸਮਾਗਮ ਵਿਚ 7 ਉਨ੍ਹਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਚੰਗੀ ਸੇਵਾਵਾਂ ਦਿੱਤੀਆਂ ਅਤੇ ਸਮਾਜ ਪ੍ਰਤੀ ਆਪਣਾ ਚੰਗਾ ਫ਼ਰਜ਼ ਨਿਭਾਇਆ | ਉਨ੍ਹਾਂ ਦੱਸਿਆ ਕਿ ਹਰ ਸਾਲ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਨੂੰ ਮੁੱਖ ਰੱਖਦਿਆਂ ਜੋ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਜਾਂਦੇ ਹਨ | ਉਹ ਹੁਣ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਅਕਤੂਬਰ ਮਹੀਨੇ ਵਿਚ ਕੀਤੇ ਜਾਣਗੇ | ਇਸ ਮੌਕੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ, ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਓਮ ਪ੍ਰਕਾਸ਼ ਗੋਇਲ, ਸਾਹਨੇਵਾਲ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਜਿੰਦਰ ਸਿੰਘ ਭੋਲਾ ਮਾਂਗਟ, ਸਾਹਨੇਵਾਲ ਅਨਾਜ ਮੰਡੀ ਦੇ ਪ੍ਰਧਾਨ ਦਵਿੰਦਰ ਸਿੰਘ ਝੱਜ, ਅਰੁਣ ਬਠਲਾ, ਇਕਬਾਲ ਸਿੰਘ ਜੰਡਿਆਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੇ ਫਾਇਰ ਟੈਂਕਰ ਅਗਲੀ ਖ਼ਬਰ ਪੰਜ ਪਿਆਰਿਆਂ ਦੀ ਅਗਵਾਈ 'ਚ ਖ਼ਾਲਸਾ ਸਾਜਨਾ ਦਿਵਸ ਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ...
Ad Position 24