09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸੀ. ਐਚ. ਸੀ. ਮਾਨੂੰਪੁਰ ਵਿਖੇ ਹੋਮਿਓਪੈਥੀ ਜਾਗਰੂਕਤਾ ਹਫ਼ਤਾ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਖੰਨਾ, 11 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਗੁਰਦਰਸ਼ਨ ਕੌਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੀਪ ਸਿੱਧੂ ਦੀ ਅਗਵਾਈ ਵਿਚ ਸੀ. ਐਚ. ਸੀ. ਮਾਨੂੰਪੁਰ ਵਿਖੇ ਹੋਮਿਓਪੈਥਿਕ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ਇਸ ਸਮੇਂ ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾ. ਅਮਨਪਰੀਤ ਸਿੰਘ ਨੇ ਦੱਸਿਆ ਕਿ ਹੋਮਿਓਪੈਥੀ ਇੱਕ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਣਾਲੀ ਹੈ ਜੋ ਸਰੀਰ ਦੀ ਕੁਦਰਤੀ ਰੋਗ-ਰੋਧਕ ਸਮਰੱਥਾ ਨੂੰ ਵਧਾਉਂਦੀ ਹੈ | ਇਹ ਇਲਾਜ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਹਰ ਉਮਰ ਦੇ ਲੋਕਾਂ ਲਈ ਲਾਭਕਾਰੀ ਹੈ | ਇਹ ਪ੍ਰਣਾਲੀ ਹਰ ਸਿਵਲ ਹਸਪਤਾਲ ਅਤੇ ਸੀ. ਐਚ. ਸੀ ਤੇ ਉੱਪਲਬਧ ਹੈ ਜੋ ਕੇ ਗੰਭੀਰ ਅਤੇ ਲੰਬੇ ਸਮੇਂ ਦੀਆਂ ਬਿਮਾਰੀਆਂ ਵਿੱਚ ਲਾਹੇਵੰਦ ਸਾਬਿਤ ਹੋ ਰਹੀ ਹੈ | ਇਸ ਕੈਪ ਦੌਰਾਨ ਮਰੀਜ਼ਾਂ ਅਤੇ ਆਮ ਨਾਗਰਿਕਾਂ ਨੂੰ ਵੀ ਹੋਮਿਓਪੈਥਿਕ ਇਲਾਜ ਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਇਸ ਸਮੇਂ ਹੋਮਿਓਪੈਥਿਕ ਡਿਸਪੈਸਰ ਬਲਵੀਰ ਕੌਰ, ਕੌਸਲਰ ਪਰਮਿੰਦਰ ਸਿੰਘ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਚੀਮਾ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਅਗਲੀ ਖ਼ਬਰ ਜੋਗੀਮਾਜਰਾ ਵਿਖੇ ਬਲਾਕ ਸੰਮਤੀ ਚੇਅਰਮੈਨ ਨਿਰਮਲ ਸਿੰਘ ਦਾ ਸਨਮਾਨ
Ad Position 24