ਮਲੌਦ, 11 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੌਦ ਲੁਧਿਆਣਾ ਦਾ ਅੱਠਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸੌ ਫ਼ੀਸਦੀ ਰਿਹਾ | ਲੈਕਚਰਾਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਅੱਠਵੀਂ ਜਮਾਤ ਵਿਚੋਂ ਜਸਮੀਤ ਕੌਰ ਪੁੱਤਰੀ ਅਮਰੀਕ ਸਿੰਘ ਰੋੜੀਆਂ ਨੇ 585/600 97.50 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ਸੂਚੀ ਵਿਚ 15ਵਾਂ ਸਥਾਨ ਅਤੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਕੋਮਲਪ੍ਰੀਤ ਕੌਰ ਨੇ ਦੂਸਰਾ ਸਥਾਨ ਅਤੇ ਦਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਇੰਚਾਰਜ ਦਵਿੰਦਰ ਸਿੰਘ , ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ, ਸਮਾਜ ਸੇਵੀ ਇੰਦਰਜੀਤ ਪੁਰੀ, ਚੇਅਰਪਰਸਨ ਸ਼ਰੂਚੀ ਵਲੋਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਹੋਣਹਾਰ ਮੈਰਿਟ ਵਿਚ ਆਉਣ ਵਾਲੀ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ |