10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁ. ਕਰਮਸਰ ਰਾੜਾ ਸਾਹਿਬ ਵਿਖੇ 14 ਅਪ੍ਰੈਲ ਨੂੰ ਮਨਾਇਆ ਜਾਵੇਗਾ ਖਾਲਸਾ ਸਾਜਨਾ ਦਿਵਸ ਤੇ (ਵਿਸਾਖੀ) ਦਾ ਦਿਹਾੜਾ ਪ੍ਰਬੰਧਕਾਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਟ੍ਰੈਫ਼ਿਕ ਦੇ ਵਿਸ਼ੇਸ਼ ਪ੍ਰਬੰਧ ਕਰਨ ਦੀ ਅਪੀਲ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਰਾੜਾ ਸਾਹਿਬ, 11 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)- ਗੁ. ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਦੀ ਦੇਖ ਰੇਖ ਹੇਠ ਸੰਗਰਾਂਦ ਅਤੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ ਦਾ ਦਿਹਾੜਾ) 14 ਅਪ੍ਰੈਲ 2026 ਦਿਨ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ | ਸੰਗਤਾਂ ਦੀ ਭਾਰੀ ਆਮਦ ਨੂੰ ਮੁੱਖ ਰੱਖਦਿਆਂ ਗੁ. ਸਾਹਿਬ ਵਿਖੇ ਪਾਰਕਿੰਗ, ਜੋੜਾ ਘਰ, ਗਠੜੀ ਘਰ, ਲੰਗਰ ਸਮੇਤ ਵੱਖ-ਵੱਖ ਤਿਆਰੀਆਂ ਚੱਲ ਰਹੀਆਂ ਹਨ | ਗੁ. ਰਾੜਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਅਤੇ ਸੰਪ੍ਰਦਾਇ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ 14 ਅਪ੍ਰੈਲ ਨੂੰ ਗੁ. ਸਾਹਿਬ ਵਿਖੇ ਜਿੱਥੇ ਸੰਗਰਾਂਦ ਦਾ ਦਿਹਾੜਾ ਮਨਾਇਆ ਜਾਵੇਗਾ, ਉੱਥੇ ਹੀ ਵਿਸ਼ੇਸ਼ ਤੌਰ 'ਤੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦਾ ਦਿਹਾੜਾ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਮੌਕੇ ਸੰਗਤਾਂ ਲੱਖਾਂ ਦੀ ਤਾਦਾਦ ਵਿੱਚ ਗੁ. ਰਾੜਾ ਸਾਹਿਬ ਵਿਖੇ ਨਤਮਸਤਕ ਹੰੁਦੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਪੰਜ ਪਿਆਰਿਆ ਪਾਸੋਂ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 14 ਅਪ੍ਰੈਲ ਨੂੰ ਸਵੇਰੇ 8 ਵਜੇ ਅੰਮਿ੍ਤ ਸੰਚਾਰ ਹੋਵੇਗਾ ਉਪਰੰਤ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਗੁਰਮਤਿ ਸਮਾਗਮਾਂ ਦੌਰਾਨ ਦੀਵਾਨ ਸਜੇਗਾ | ਗੁ. ਰਾੜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਸੰਗਤਾਂ ਦੀ ਭਾਰੀ ਆਮਦ ਨੂੰ ਮੁੱਖ ਰੱਖਦਿਆਂ ਪ੍ਰਬੰਧਕਾਂ ਵੱਲੋਂ ਪੁਲਸ-ਪ੍ਰਸ਼ਾਸਨ ਨੂੰ ਟਰੈਫ਼ਿਕ ਦੇ ਵਿਸ਼ੇਸ਼ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ | ਇਸ ਮੌਕੇ ਗੁ. ਰਾੜਾ ਸਾਹਿਬ ਦੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ, ਜਥੇਦਾਰ ਭਾਈ ਬਾਵਾ ਸਿੰਘ, ਭਾਈ ਜਸਵੀਰ ਸਿੰਘ ਕੋਹਲੀ, ਬਾਬਾ ਅਮਰ ਸਿੰਘ ਮੁੱਖ ਕਥਾ ਵਾਚਕ, ਸੰਤ ਰੋਸ਼ਨ ਸਿੰਘ ਧਬਲਾਨ, ਬਾਬਾ ਵਿਸਾਖਾ ਸਿੰਘ ਕਲਿਆਣ ਪੁੱਲ, ਬਾਬਾ ਮਨਦੀਪ ਸਿੰਘ ਗੁ. ਅਤਰਸਰ ਸਾਹਿਬ, ਭਾਈ ਗੁਰਨਾਮ ਸਿੰਘ ਅੜੈਚਾਂ (ਸਾਬਕਾ ਸਰਪੰਚ ) ਡਾ. ਗੁਰਨਾਮ ਕੌਰ ਚੰਡੀਗੜ੍ਹ, ਐਡਵੋਕੇਟ ਭਵਪ੍ਰੀਤ ਸਿੰਘ ਮੰੂਡੀ, ਭਾਈ ਮਲਕੀਤ ਸਿੰਘ ਪਨੇਸਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਗੁ. ਸਾਹਿਬ ਦੇ ਟਰੱਸਟ ਮੈਂਬਰ ਅਤੇ ਸੰਗਤਾਂ ਸਨ |
Ad Position 22
No active advertisement
ਪਿਛਲੀ ਖ਼ਬਰ ਅਮਰਜੀਤ ਕੌਰ ਖੁਰਾਨਾ ਦੇ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੀ ਮੈਂਬਰ ਚੁਣੇ ਜਾਣ 'ਤੇ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਗੁਰਦੁਆਰਾ ਬਾਬਾ ਸਿੱਧਸਰ ਸਾਹਿਬ ਪਿੰਡ ਕਦੋਂ ਦੀ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਸ਼ੁਰੂ
Ad Position 24