10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੈਨਸ਼ਨਰ ਕਾਮਿਆਂ ਨੇ ਵਧੀਕ ਨਿਗਰਾਨ ਇੰਜ. ਨੂੰ ਮੰਗ ਪੱਤਰ ਦਿੱਤਾ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਅਹਿਮਦਗੜ੍ਹ, 11 ਅਪ੍ਰੈਲ (ਰਵਿੰਦਰ ਪੁਰੀ)-ਸੂਬਾ ਕਮੇਟੀ ਦੇ ਸੱਦੇ 'ਤੇ 66 ਕੇ. ਵੀ. ਗਰਿੱਡ ਅਹਿਮਦਗੜ੍ਹ ਵਿਖੇ ਇੱਕ ਵਿਸ਼ਾਲ ਧਰਨਾ ਦਿੱਤਾ ਗਿਆ | ਜਿਸ ਵਿਚ ਡਿਜਾਕੱਲ ਸਰਟੀਫਿਕੇਟ ਦੀ ਨੀਤੀ ਰੱਦ ਕਰਨ ਦੀ ਮੰਗ ਕੀਤੀ ਅਤੇ ਇੱਥੋਂ ਦੇ ਵਧੀਕ ਨਿਗਰਾਨ ਇੰਜ. ਨੂੰ ਮੰਗ ਪੱਤਰ ਦਿੱਤਾ ਗਿਆ | ਇਸ਼ ਮੌਕੇ ਬੁਲਾਰਿਆਂ ਨੇ ਸਰਕਾਰ ਤੇ ਮੈਨੇਜਮੈਂਟ ਤੋਂ ਆਪਣੀਆਂ ਜਾਇਜ਼ ਮੰਗਾਂ ਮੰਨਣ ਦੀ ਪੁਰਜ਼ੋਰ ਅਪੀਲ ਕੀਤੀ | ਹਾਈ ਕੋਰਟ ਵਲੋਂ ਜਾਰੀ ਕੀਤੇ ਹੁਕਮ ਅਨੁਸਾਰ ਡੀ. ਏ. ਦਾ ਬਕਾਇਆਂ ਸਾਰੇ ਮੁਲਾਜ਼ਮਾਂ ਨੂੰ ਦਿੱਤਾ ਜਾਵੇ | ਜਥੇਬੰਦੀ ਨੇ ਪੁਰਜ਼ੋਰ ਮੰਗ ਕੀਤੀ ਕਿ ਮੁਲਾਜ਼ਮਾਂ ਦੇ ਆਗੂਆਂ ਨਾਲ ਗੱਲਬਾਤ ਕਰ ਕੇ 200 ਟੈਕਸ ਬੰਦ ਕੀਤਾ ਜਾਵੇ | 19 ਮਾਰਚ 2026 ਦੀ ਮੀਟਿੰਗ ਵਿਚ ਹੋਏ ਫ਼ੈਸਲੇ ਸੂਬਾ ਕਮੇਟੀ ਰੱਦ ਕਰ ਚੁੱਕੀ ਹੈ | ਇਸ ਲਈ ਦੁਬਾਰਾ ਮੀਟਿੰਗ ਕਰ ਕੇ ਮੰਗਾਂ ਨੂੰ ਲਾਗੂ ਕੀਤਾ ਜਾਵੇ | ਤੁਰੰਤ ਮੀਟਿੰਗ ਦੇ ਮਸਲੇ ਹੱਲ ਕੀਤੇ ਜਾਣ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਰਣਜੀਤ ਸਿੰਘ ਪੰਧੇਰ, ਪਿ੍ਤਪਾਲ ਸਿੰਘ ਪ੍ਰਧਾਨ, ਟੀ. ਐੱਸ. ਯੂ. ਮੰਡਲ ਅਹਿਮਦਗੜ੍ਹ, ਆਸ਼ੂ ਕੁਮਾਰ ਮੀਤ ਪ੍ਰਧਾਨ, ਸੁਖਚਰਨਜੀਤ ਸ਼ਰਮਾ ਪ੍ਰਧਾਨ ਪੈਨਸ਼ਨਰਜ਼ ਯੂਨੀਅਨ, ਜਸਵਿੰਦਰ ਸਿੰਘ ਪੰਨੂ ਸਕੱਤਰ, ਜਸਵੀਰ ਸਿੰਘ, ਰੂਪ ਸਿੰਘ, ਜਗਜੀਤ ਸਿੰਘ, ਗੁਰਜੀਤ ਸਿੰਘ ਬੇਰ ਕਲਾਂ, ਹਾਕਮ ਸਿੰਘ ਪੋਹੀੜ, ਜਸਵੰਤ ਸਿੰਘ, ਆਤਮਾ ਸਿੰਘ, ਭਰਪੂਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਿ੍ਪਾਨ ਭੇਟ ਸਾਹਿਬ ਵਿਖੇ ਬਾਬਾ ਗੁਰਦਿਆਲ ਸਿੰਘ ਦੀ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਪਿੰ੍ਰਸੀਪਲ ਡਾ. ਮਨੋਜ ਕੁਮਾਰ ਵਸ਼ਿਸ਼ਟ ਦੀ ਅਗਵਾਈ ਹੇਠ ਜੋਤਿਸ਼ ਵਰਕਸ਼ਾਪ
Ad Position 24