ਮਲੌਦ, 11 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਇੰਚਾਰਜ (ਸੰਗਠਨ) ਵੱਲੋਂ ਜਾਰੀ ਜ਼ਿਲ੍ਹਾ ਕਾਂਗਰਸ ਕਮੇਟੀ ਮੈਂਬਰਾਂ ਵਿੱਚ ਬਲਾਕ ਮਲੌਦ ਦੇ ਪੰਜ ਸੀਨੀਅਰ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ | ਇਨ੍ਹਾਂ ਵਿੱਚ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਸਾਬਕਾ ਵਾਇਸ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ੍ਹ ਨੰੂ ਜ਼ਿਲ੍ਹਾ ਮੀਤ ਪ੍ਰਧਾਨ, ਸੀਨੀਅਰ ਆਗੂ ਜਸਵੰਤ ਸਿੰਘ ਬੇਰ ਕਲਾਂ ਸਾਬਕਾ ਸਰਪੰਚ ਨੂੰ ਜ਼ਿਲ੍ਹਾ ਜਨਰਲ ਸਕੱਤਰ, ਸਾਬਕਾ ਸ਼ਹਿਰੀ ਪ੍ਰਧਾਨ ਨਰੇਸ਼ ਸਿੰਘ ਮਲੌਦ ਨੰੂ ਜ਼ਿਲ੍ਹਾ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਸਿਹੌੜਾ ਨੂੰ ਜਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਨਵਨਿਯੁਕਤ ਅਹੁਦੇਦਾਰਾਂ ਨੇ ਇਸ ਨਿਯੁਕਤੀ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਕੋਟਲੀ ਪਰਿਵਾਰ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ ਅਤੇ ਭਵਿੱਖ ਵਿੱਚ ਵੀ ਪਾਰਟੀ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ |