11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮਾਤਾ ਹਰਨਾਮ ਕੌਰ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਮਲੌਦ, 11 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਸਿੱਖ ਮਿਸ਼ਨਰੀ ਕਾਲਜ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਮਾਤਾ ਹਰਨਾਮ ਕੌਰ ਮੈਮੋਰੀਅਲ ਹਾਈ ਸਕੂਲ ਸਿਹੌੜਾ ਦੇ ਵਿਦਿਆਰਥੀਆ ਨੇ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਮ ਰੋਕਣ ਕੀਤਾ ਹੈ | ਸਕੂਲ ਦੀ ਵਿਦਿਆਰਥਣ ਹਰਮਨਜੋਤ ਕੌਰ ਜੰਡਾਲੀ ਜਮਾਤ ਚੌਥੀ ਨੇ ਪਹਿਲੇ ਭਾਗ ਦੀ ਪ੍ਰੀਖਿਆ ਵਿੱਚ ਜਿਲ੍ਹਾ ਲੁਧਿਆਣਾ ਵਿੱਚੋਂ ਦੂਸਰਾ, ਹਰਮਨਜੋਤ ਕੌਰ ਨਿਜ਼ਾਮਪੁਰ ਕਲਾਸ ਅੱਠਵੀਂ ਨੇ ਦੂਸਰੇ ਭਾਗ ਦੀ ਪ੍ਰੀਖਿਆ ਵਿੱਚ ਦੂਸਰਾ ਅਤੇ ਜਸਮੀਤ ਕੌਰ ਜੰਡਾਲੀ ਕਲਾਸ ਦਸਵੀਂ ਨੇ ਤੀਸਰੇ ਭਾਗ ਦੀ ਪ੍ਰੀਖਿਆ ਵਿੱਚ ਦੂਸਰਾ ਤੇ ਹਸਮੀਤ ਸਿੰਘ ਸਿਹੌੜਾ ਕਲਾਸ ਨੌਵੀਂ ਨੇ ਤੀਸਰਾ ਸਥਾਨ ਹਾਸਿਲ ਕੀਤਾ | ਜ਼ਿਲ੍ਹਾ ਪੱਧਰ 'ਤੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਸਿੱਖ ਮਿਸ਼ਨਰੀ ਕਾਲਜ ਵੱਲੋਂ ਗੁਰਦੁਆਰਾ ਕਲਗ਼ੀਧਰ ਸਿੰਘ ਸਭਾ ਫ਼ੀਲਡ ਗੰਜ ਲੁਧਿਆਣਾ ਵਿਖੇ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ | ਸਕੂਲ ਪਿ੍ੰਸੀਪਲ ਸਿਮਰਨਜੀਤ ਕੌਰ ਤੁੰਗ, ਪ੍ਰਧਾਨ ਤਰਲੋਚਨ ਸਿੰਘ ਅਤੇ ਸੈਕਟਰੀ ਬਲਵੰਤ ਸਿੰਘ ਨੇ ਇਸ ਸ਼ਾਨਦਾਰ ਨਤੀਜੇ 'ਤੇ ਖੁਸੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਜ਼ਿਲੇ੍ਹ ਦੀਆਂ ਪਹਿਲੀਆਂ 9 ਵਿਚੋਂ 4 ਪੁਜ਼ੀਸ਼ਨਾਂ ਇਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਹਾਸਿਲ ਕਰਨਾ ਮਾਣਮੱਤੀ ਪ੍ਰਾਪਤੀ ਹੈ | ਉਨ੍ਹਾਂ ਮਾਪਿਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੇ ਬੱਚਿਆਂ ਨੇ ਆਪਣੇ ਧਾਰਮਿਕ ਵਿਰਸੇ ਨੂੰ ਸੰਭਾਲਿਆ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਗੋਮੀ ਸਿਆੜ੍ਹ ਦੀ ਅਗਵਾਈ 'ਚ ਹੋਈ ਕਾਂਗਰਸ ਦੇ ਮੰਡਲ ਸਿਆੜ੍ਹ ਦੀ ਮੀਟਿੰਗ ਅਗਲੀ ਖ਼ਬਰ ਬਲਾਕ ਮਲੌਦ ਦੇ ਸੀਨੀਅਰ ਆਗੂ ਜ਼ਿਲ੍ਹਾ ਕਮੇਟੀ 'ਚ ਸ਼ਾਮਿਲ
Ad Position 24