ਬੀਜਾ, 12 ਅਪ੍ਰੈਲ (ਜੰਟੀ ਮਾਨ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰਮ ਪੱਤੀ ਬੀਜਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਅਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਉਣਗੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਰਾਜ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਨੂੰ ਲੈ ਕੇ ਸੰਗਤਾਂ ਵਿਚ ਬਹੁਤ ਉਤਸ਼ਾਹ ਹੈ, ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |