ਬੀਜਾ, 12 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਪ੍ਰੀਖਿਆ ਵਿਚ ਅਪੀਅਰ ਹੋਏ 2.5 ਲੱਖ ਤੋਂ ਵੱਧ ਵਿਦਿਆਰਥੀਆਂ ਵਿਚੋਂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਦੀ ਹੋਣਹਾਰ ਵਿਦਿਆਰਥਣ ਬਬਲੀਨ ਕੌਰ ਸਪੁੱਤਰੀ ਮਨਦੀਪ ਸਿੰਘ, ਵਾਸੀ ਕਿਸ਼ਨਗੜ੍ਹ ਨੇ 99.33 ਫੀਸਦੀ ਅੰਕ ਪ੍ਰਾਪਤ ਕਰ ਕੇ ਇਲਾਕੇ ਵਿਚ ਇਕ ਨਵਾਂ ਇਤਿਹਾਸ ਰਚਿਆ ਹੈ, ਜਿਸ ਦਾ ਸਿਹਰਾ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਤੇ ਸਮੂਹ ਸਟਾਫ ਨੂੰ ਜਾਂਦਾ ਹੈ | ਦੱਸਣਯੋਗ ਹੈ ਕਿ ਬਬਲੀਲ ਕੌਰ ਨੇ ਪੂਰੇ ਪੰਜਾਬ ਵਿਚ 4ਵਾਂ ਸਥਾਨ, ਜ਼ਿਲ੍ਹਾ ਲੁਧਿਆਣਾ ਵਿਚ ਦੂਜਾ ਸਥਾਨ ਅਤੇ ਤਹਿਸੀਲ ਖੰਨਾ, ਪਾਇਲ ਅਤੇ ਸਮਰਾਲਾ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਪ੍ਰਾਪਤੀ ਨਾਲ ਉਸ ਨੇ ਆਪਣਾ, ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ ਨਾਲ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ | ਬਬਲੀਨ ਕੌਰ ਦੇ ਮਾਤਾ ਪਿਤਾ, ਦਾਦਾ, ਦਾਦੀ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਕੂਲ ਦੀ ਮੈਨੇਜਮੈਂਟ, ਪਿ੍ੰਸੀਪਲ ਤੇ ਸਮੂਹ ਸਟਾਫ਼ ਅਤੇ ਨਗਰ ਵਾਸੀਆਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ |