20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

'ਆਪ' ਸਰਕਾਰ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਸੰਭਾਲਣ ਵਿਚ ਨਾਕਾਮ ਰਹੀ-ਸਿਮਕ ਸ਼੍ਰੋਮਣੀ ਅਕਾਲੀ ਦਲ ਵਲੋਂ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਪੋਹੀੜ ਵਿਖੇ ਭਰਵੀਂ ਇਕੱਤਰਤਾ

Ad Position 21
No active advertisement
ਅਜੀਤ ਡੈਸਕ 13-04-2026
ਡੇਹਲੋਂ, 12 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ, ਜਿਸ ਦੇ ਰਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰਾਂ ਡਾਵਾਂਡੋਲ ਹੈ ਅਤੇ ਨਿੱਤ ਦਿਨ ਗੁੰਡਾਗਰਦੀ ਦੀਆਂ ਹੋ ਰਹੀਆਂ ਵਾਰਦਾਤਾਂ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ, ਜਿਸ ਤੋਂ ਪਤਾ ਲੱਗ ਰਿਹਾ ਹੈ ਕਿ ਸੂਬਾ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵਿਚ ਨਾਕਾਮ ਹੋ ਚੁੱਕੀ ਹੈ |
ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਆਰੰਭੇ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਪੋਹੀੜ ਵਿਖੇ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਦੀ ਅਗਵਾਈ ਹੇਠ ਹੋਈ ਭਰਵੀਂ ਇਕੱਤਰਤਾ ਸਮੇਂ ਹਲਕਾ ਇੰਚਾਰਜ ਸਿਮਕ ਨੇ ਅੱਗੇ ਕਿਹਾ ਕਿ ਆਪ ਦੀ ਸਰਕਾਰ ਦੇ ਰਾਜ ਅੰਦਰ ਸਾਰੇ ਵਰਗਾਂ ਦੇ ਲੋਕ ਦੁਖੀ ਨਜ਼ਰ ਆ ਰਹੇ ਹਨ ਅਤੇ ਆਪ ਸਰਕਾਰ ਨੂੰ ਚਲਦਾ ਕਰਨ ਲਈ ਸਾਰੇ ਲੋਕ ਕਾਹਲੇ ਹਨ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੀ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕਹਿੱਤਾਂ ਤੇ ਪਹਿਰਾ ਦੇ ਕੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਅਤੇ ਸੂਬੇ ਅੰਦਰ ਅਕਾਲੀ ਦਲ ਦੇ ਰਾਜ ਸਮੇਂ ਅਥਾਹ ਵਿਕਾਸ ਕਾਰਜ ਕਰਵਾਏ ਗਏ ਹਨ | ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਇਕੋ-ਇਕ ਅਜਿਹੀ ਪਾਰਟੀ ਹੈ, ਜੋ ਲੋਕ ਹਿਤਾਂ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਫ਼ੈਸਲੇ ਲੈ ਸਕਦੀ ਹੈ |ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ ਬਾਅਦ ਜਿੱਥੇ ਸੂਬੇ ਦਾ ਵਿਕਾਸ ਜੰਗੀ ਪੱਧਰ 'ਤੇ ਹੋਵੇਗਾ, ਉਸ ਦੇ ਨਾਲ ਹੀ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ | ਇਸ ਸਮੇਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਵੱਲ ਵੱਧ ਰਿਹਾ ਹੈ ਅਤੇ ਸੂਬੇ ਅੰਦਰ ਨਿੱਤ ਦਿਨ ਕਾਫ਼ਲਿਆਂ ਦੇ ਰੂਪ ਵਿਚ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਸਾਬਤ ਕਰਦਾ ਹੈ ਕਿ ਸੂਝਵਾਨ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਇਕੱਤਰਤਾ ਸਮੇਂ ਅਮਰਜੀਤ ਸਿੰਘ ਰਸੂਲਪੁਰ, ਸਾਬਕਾ ਸਰਪੰਚ ਅਵਤਾਰ ਸਿੰਘ ਮੱਲਾ, ਨੰਬਰਦਾਰ ਜਸਵੀਰ ਸਿੰਘ ਦੇਹੜਕਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਰਣਧੀਰ ਸਿੰਘ ਧੀਰਾ ਪੋਹੀੜ, ਸਰਕਲ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ, ਹਰਨੇਕ ਸਿੰਘ ਤੇ ਮਨਪ੍ਰੀਤ ਸਿੰਘ, ਸਰਕਲ ਜਨਰਲ ਸਕੱਤਰ ਆਤਮਾ ਸਿੰਘ, ਮੀਤ ਪ੍ਰਧਾਨ ਅਮਨਪ੍ਰੀਤ ਸਿੰਘ, ਜਨਰਲ ਸਕੱਤਰ ਭੁਪਿੰਦਰ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ, ਜਨਰਲ ਸਕੱਤਰ ਸਿਕੰਦਰ ਸਿੰਘ, ਸਕੱਤਰ ਵਿਨੀਤ ਕੁਮਾਰ, ਜਨਰਲ ਸਕੱਤਰ ਭਗਵੰਤ ਸਿੰਘ, ਮੀਤ ਪ੍ਰਧਾਨ ਨਗਿੰਦਰ ਸਿੰਘ, ਸਕੱਤਰ ਨਿਰਮਲ ਸਿੰਘ, ਜਥੇਬੰਦਕ ਸਕੱਤਰ ਸੁਖਦੇਵ ਸਿੰਘ, ਗੁਰਦਿਆਲ ਸਿੰਘ, ਬਾਬਾ ਮਲਕੀਤ ਸਿੰਘ, ਰਣਜੀਤ ਸਿੰਘ, ਜਤਿੰਦਰਪਾਲ ਸਿੰਘ, ਅਮਰਜੀਤ ਸਿੰਘ, ਸੁਖਦੇਵ ਸਿੰਘ, ਸਚਦੇਵ ਸਿੰਘ, ਬਲਵੀਰ ਸਿੰਘ, ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਕਿਸਾਨ ਦੀਆਂ 2 ਮੱਝਾਂ ਦੀ ਮੌਤ ਅਗਲੀ ਖ਼ਬਰ ਹਲਕਾ ਪਾਇਲ 'ਚ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ- ਜਥੇਦਾਰ ਧਮੋਟ
Ad Position 24