19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁ : ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ ਅੱਜ

Ad Position 21
No active advertisement
ਅਜੀਤ ਡੈਸਕ 13-04-2026
ਬੀਜਾ, 12 ਅਪੈ੍ਰਲ (ਅਵਤਾਰ ਸਿੰਘ ਜੰਟੀ ਮਾਨ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 11 ਅਪ੍ਰੈਲ ਨੂੰ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ | ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਮੁੱਖ ਸੇਵਾਦਾਰ ਭਾਈ ਇਕਬਾਲ ਸਿੰਘ ਝਬਾਲ ਅਤੇ ਅੰਤਰਰਾਸ਼ਟਰੀ ਰਾਗੀ ਭਾਈ ਰਜਿੰਦਰ ਸਿੰਘ ਕਰਤਾਰਪੁਰ ਵਾਲੇ ਨੇ ਦੱਸਿਆ ਕਿ 14 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਦੀਵਾਨ ਹਾਲ ਵਿਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਮੈਨੇਜਰ ਝਬਾਲ ਨੇ ਦੱਸਿਆ ਕਿ ਇਸ ਵਿਸਾਖੀ ਦਿਹਾੜੇ ਮੌਕੇ ਅੰਮਿ੍ਤ ਸੰਚਾਰ ਕਰਵਾਇਆ ਜਾਇਆ ਜਾਵੇਗਾ | ਅੰਮਿ੍ਤ ਸੰਚਾਰ ਕਰਨ ਵਾਲੀਆਂ ਗੁਰੂ ਦੀਆਂ ਸੰਗਤਾਂ ਨੂੰ ਭੇਟਾ ਰਹਿਤ ਕਕਾਰ ਦਿੱਤੇ ਜਾਣਗੇ | ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਮੈਂਬਰ ਸ਼੍ਰੋਮਣੀ ਕਮੇਟੀ ਸਾਬਕਾ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਅਕਾਲੀ ਦਲ ਦੇ ਆਗੂ ਜਥੇਦਾਰ ਨਵਤੇਜ ਸਿੰਘ ਖੱਟੜਾ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ | ਸਮਾਗਮ ਵਿੱਚ ਸ਼ਾਮਿਲ ਹੋਣ ਵਾਲੀਆਂ ਗੁਰੂ ਦੀਆਂ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਇਸ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਸਮਾਗਮ ਅੱਜ ਹੋਵੇਗਾ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੁਲਾਜ਼ਮ ਜਥੇਦਾਰ ਜਸਪਾਲ ਸਿੰਘ ਪੂਰਬਾ, ਰਣਜੀਤ ਸਿੰਘ ਪਾਇਲ, ਜਗਮੇਲ ਸਿੰਘ ਭਿੱਖੀ, ਸੁਖਜੀਤ ਸਿੰਘ ਮੱਲੇਵਾਲ, ਬਾਬਾ ਦਵਿੰਦਰ ਸਿੰਘ ਕੱਦੋਂ, ਜਸਬੀਰ ਸਿੰਘ ਘੁੰਗਰਾਲੀ ਰਾਜਪੂਤਾਂ, ਸਤਨਾਮ ਸਿੰਘ ਚਾਪੜਾ, ਗੁਰਦੀਪ ਸਿੰਘ ਈਸੜੂ, ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਤੋਂ ਮਾਤਾ ਵੈਸ਼ਨੂੰ ਦੇਵੀ ਦਰਬਾਰ ਤੱਕ ਸ਼ੁਰੂ ਕੀਤੀ ਪੈਦਲ ਯਾਤਰਾ ਦਾ ਸਾਹਨੇਵਾਲ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤ... ਅਗਲੀ ਖ਼ਬਰ ਹੰਬੜਾਂ 'ਚ ਵਿਸਾਖੀ ਦੇ ਧਾਰਮਿਕ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ-ਸਰਪ੍ਰਸਤ ਗਿੱਲ/ਮੀਤ ਪ੍ਰਧਾਨ ਮਠਾੜੂ
Ad Position 24