19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਭਾਜਪਾ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 13-04-2026
ਮਾਛੀਵਾੜਾ ਸਾਹਿਬ, 12 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਭਾਰਤੀ ਜਨਤਾ ਪਾਰਟੀ ਮੰਡਲ ਮਾਛੀਵਾੜਾ ਸਾਹਿਬ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸ ਦਾ ਮਕਸਦ ਹਰੇਕ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਬਾਰੇ ਸੁਚੇਤ ਕਰਨਾ ਅਤੇ ਵੋਟਿੰਗ ਪ੍ਰਕਿਰਿਆ 'ਚ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ | ਇਸ ਮੌਕੇ ਪਾਰਟੀ ਆਗੂਆਂ ਨੇ ਦੱਸਿਆ ਕਿ 'ਵੋਟਰ ਸਰ ਐਪ' ਰਾਹੀਂ ਲੋਕ ਘਰ ਬੈਠੇ ਹੀ ਆਪਣਾ ਨਾਮ ਵੋਟਰ ਲਿਸਟ 'ਚ ਚੈੱਕ ਕਰ ਸਕਦੇ ਹਨ, ਨਵੇਂ ਵੋਟਰ ਵਜੋਂ ਰਜਿਸਟਰ ਹੋ ਸਕਦੇ ਹਨ ਅਤੇ ਆਪਣੇ ਵੇਰਵਿਆਂ 'ਚ ਸੋਧ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਇਸ ਐਪ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਦੀ ਮਦਦ ਕਰਨ | ਪਾਰਟੀ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਅਤੇ ਦੇਸ਼ ਦੀ ਲੋਕਤੰਤਰਿਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ 'ਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਮੰਡਲ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਨੇ ਸਾਰਿਆ ਬੂਥ ਪ੍ਰਧਾਨਾਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਮੰਡਲ ਪ੍ਰਧਾਨ ਰਾਮਪਾਲ, ਸੰਜੀਵ ਲੀਹਲ, ਰਾਜੇਸ਼ ਲੀਹਲ, ਰਮੇਸ਼ ਕੁਮਾਰ, ਜਸਪਾਲ ਸਿੰਘ, ਹਰਜਿੰਦਰ ਸਿੰਘ, ਵਿਕਾਸ ਮਿੱਤਲ, ਡਾ. ਪ੍ਰਵੀਨ ਗੋਇਲ, ਸਤੀਸ਼ ਸਿੰਗਲਾ, ਗੁਰਦੀਪ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਰਪੁਰ ਵਿਖੇ ਬਾਬਾ ਸਾਹਿਬ ਦਾ ਜਨਮ ਦਿਨ 14 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਦਿੱਲੀ ਤੋਂ ਮਾਤਾ ਵੈਸ਼ਨੂੰ ਦੇਵੀ ਦਰਬਾਰ ਤੱਕ ਸ਼ੁਰੂ ਕੀਤੀ ਪੈਦਲ ਯਾਤਰਾ ਦਾ ਸਾਹਨੇਵਾਲ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤ...
Ad Position 24