19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬਿ੍ਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਪੰਜਵਾਂ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-04-2026
ਈਸੜੂ, 12 ਅਪ੍ਰੈਲ (ਬਲਵਿੰਦਰ ਸਿੰਘ)-ਬਿ੍ਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੌਲੀ, ਚੇਅਰ ਪਰਸਨ ਸਤਿੰਦਰਜੀਤ ਕੌਰ ਜੋਲੀ, ਉਪ ਪ੍ਰਧਾਨ ਨਵੇਰਾ ਜੌਲੀ ਅਤੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਅਤੇ ਪੰਜ ਬਾਣੀਆਂ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਰੱਬੀ ਬਾਣੀ ਸੁਣਾ ਕੇ ਸਭ ਨੂੰ ਨਿਹਾਲ ਕੀਤਾ ਗਿਆ | ਸਕੂਲ ਦੇ ਵਿਦਿਆਰਥੀਆਂ ਦੁਆਰਾ ਇਸ ਮੌਕੇ ਕੀਰਤਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਜੌਲੀ, ਉਪ ਪ੍ਰਧਾਨ ਨਵੇਰਾ ਜੌਲੀ ਅਤੇ ਜਸ਼ਨਵੀਰ ਸਿੰਘ ਗਿੱਲ ਨੇ ਸਪੈਸ਼ਲ ਸ਼ਿਰਕਤ ਕੀਤੀ | ਪ੍ਰਧਾਨ ਜਤਿੰਦਰ ਪਾਲ ਸਿੰਘ ਜੌਲੀ ਅਤੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸਮਾਗਮ ਦੇ ਸਫਲਤਾ ਪੂਰਵਕ ਨੇਪਰੇ ਚੜ੍ਹਨ ਦੀ ਵਧਾਈ ਦਿੱਤੀ | ਸਮਾਗਮ ਦੌਰਾਨ ਵਿਦਿਆਰਥੀਆਂ ਦੁਆਰਾ ਸਿੱਖੀ ਨਾਲ ਸੰਬੰਧਿਤ ਕਵਿਤਾਵਾਂ ਵੀ ਸੁਣਾਈਆਂ ਗਈਆਂ | ਇਸ ਮੌਕੇ ਸਕੂਲ ਵਿੱਚ ਵੱਖ-ਵੱਖ ਕਲਾਸਾਂ ਵਿੱਚ ਗੁਰਮਤਿ ਮੁਕਾਬਲੇ ਕਰਵਾਏ ਗਏ ਅਤੇ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਮਠਿਆਈਆਂ ਵੀ ਵੰਡੀਆਂ ਗਈਆਂ | ਇਸ ਖ਼ੁਸ਼ੀ ਦੇ ਮੌਕੇ ਸਕੂਲ ਦਾ ਸਮੂਹ ਸਟਾਫ਼ ਸ਼ਾਮਿਲ ਸੀ | ਇਸ ਤਰਾਂ ਸਕੂਲ ਦਾ ਪੰਜਵਾਂ ਸਥਾਪਨਾ ਦਿਵਸ ਸਫਲਤਾ ਪੂਰਵਕ ਨੇਪਰੇ ਚੜਿ੍ਹਆ |
Ad Position 22
No active advertisement
ਪਿਛਲੀ ਖ਼ਬਰ ਸੋਮਲਖੇੜੀ ਅਤੇ ਬਹਾਦਰ ਸਿੰਘ ਵਲੋਂ 'ਸੰਵਾਦ' ਪ੍ਰੋਗਰਾਮ, ਪਿੰਡਾਂ ਵਿਚ 4 ਸਾਲਾਂ ਦੇ ਕੰਮਾਂ ਦੀ ਜਾਣਕਾਰੀ ਕੀਤੀ ਸਾਂਝੀ ਅਗਲੀ ਖ਼ਬਰ ਬਾਬਰਪੁਰ ਵਿਖੇ ਬਾਬਾ ਸਾਹਿਬ ਦਾ ਜਨਮ ਦਿਨ 14 ਨੂੰ ਮਨਾਇਆ ਜਾਵੇਗਾ
Ad Position 24