19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੋਮਲਖੇੜੀ ਅਤੇ ਬਹਾਦਰ ਸਿੰਘ ਵਲੋਂ 'ਸੰਵਾਦ' ਪ੍ਰੋਗਰਾਮ, ਪਿੰਡਾਂ ਵਿਚ 4 ਸਾਲਾਂ ਦੇ ਕੰਮਾਂ ਦੀ ਜਾਣਕਾਰੀ ਕੀਤੀ ਸਾਂਝੀ

Ad Position 21
No active advertisement
ਅਜੀਤ ਡੈਸਕ 13-04-2026
ਮਲੌਦ, 12 ਅਪ੍ਰੈਲ (ਸਹਾਰਨ ਮਾਜਰਾ)- ਨਗਰ ਪੰਚਾਇਤ ਮਲੌਦ ਦੇ ਉੱਪ ਪ੍ਰਧਾਨ ਅਤੇ ਆਪ ਦੇ ਮੁੱਖ ਬੁਲਾਰੇ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ ਵਲੋਂ ਪਾਰਟੀ ਪ੍ਰੋਗਰਾਮ ਤਹਿਤ ਬਲਾਕ ਮਲੌਦ ਦੇ ਕਈ ਪਿੰਡਾਂ ਦੇ ਵਰਕਰਾਂ ਨਾਲ ਭਰਵੀਂਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਪ ਸਰਕਾਰ ਵਲੋਂ ਕੀਤੇ 4 ਸਾਲਾਂ ਦੌਰਾਨ ਵਿਕਾਸ ਕਾਰਜਾਂ ਦੀ ਤਫ਼ਸੀਲ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਚੋਣ ਮੈਨੀਫੈਸਟੋ ਤੋਂ ਇਲਾਵਾ ਬਹੁਤ ਸਾਰੇ ਕਾਜ ਕਰਕੇ ਵਰਕਰਾਂ ਦਾ ਮਾਣ ਸਨਮਾਨ ਵਧਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਲਕਾਨਾ ਹੱਕ ਦੇਣ ਲਈ ਕਾਰਵਾਈ ਮੁਕੰਮਲ ਕਰਕੇ ਉਨ੍ਹਾਂ ਨੂੰ ਮਾਲਕ ਬਣਾਇਆ ਗਿਆ ਹੈ | ਅਰਵਿੰਦ ਕੇਜਰੀਵਾਲ ਅਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਦਿੱਤੇ ਹੁਕਮਾਂ ਅਨੁਸਾਰ ਪਿੰਡ ਪਿੰਡ ਜਾ ਕੇ ਆਪ ਸਰਕਾਰ ਦੀਆਂ ਨੀਤੀਆਂ ਅਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ ਜਾ ਰਿਹਾ ਹੈ | ਪਾਲਾ ਸੋਮਲਖੇੜੀ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਨੇ ਕਿਹਾ ਕਿ ਦਿੱਤੀਆਂ ਗਈਆਂ ਸੁਵਿਧਾਵਾਂ ਨੇ ਆਪ ਸਰਕਾਰ ਦੀ ਸਪੱਸ਼ਟਵਾਦੀ ਕਾਰਗੁਜ਼ਾਰੀ ਤੇ ਮੋਹਰ ਲਗਾਈ ਦਿੱਤੀ ਹੈ | ਕਿਉਂਕਿ ਸਰਕਾਰ ਵਲੋਂ ਸੂਬੇ ਦੇ ਹਰੇਕ ਵਰਗ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਮਨ ਜਿੱਤਿਆ ਜਾ ਰਿਹਾ ਹੈ | ਉਨ੍ਹਾਂ ਆਪਣੇ ਫ਼ਰਜ਼ ਅਦਾ ਕਰਕੇ ਵਿਰੋਧੀ ਸਿਆਸੀ ਪਾਰਟੀਆਂ ਨੂੰ ਸਬਕ ਸਿਖਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪਾਰਟੀਆਂ ਹੁਣ ਸੱਤਾ ਦੇ ਸੁਪਨੇ ਲੈਣੇ ਭੁੱਲ ਜਾਣ | ਕਿਉਂਕਿ ਪੰਜਾਬੀਆਂ ਨੇ ਇਨ੍ਹਾਂ ਨੂੰ ਸਿਰੇ ਤੋਂ ਹੀ ਨਕਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀ ਗਈ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਸਹੂਲਤ ਨਾਲ ਸੂਬੇ ਦੇ ਹਰੇਕ ਵਰਗ ਦੇ ਮਰੀਜ਼ਾਂ ਅਤੇ ਪਰਿਵਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੀਆਂ ਸਿੱਖਿਆਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ- ਗੁਰਦੀਪ ਸਿੰਘ ਅੜੈ੍ਹਚਾਂ ਅਗਲੀ ਖ਼ਬਰ ਬਿ੍ਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਪੰਜਵਾਂ ਸਥਾਪਨਾ ਦਿਵਸ ਮਨਾਇਆ
Ad Position 24