19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੁਖਬੀਰ ਬਾਦਲ ਵਲੋਂ ਕੀਤੀਆਂ ਸਫਲਤਾਪੂਰਵਕ ਰੈਲੀਆਂ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ- ਜਗਦੀਪ ਲਹਿਲ

Ad Position 21
No active advertisement
ਅਜੀਤ ਡੈਸਕ 13-04-2026
ਮਲੌਦ, 12 ਅਪੈ੍ਰਲ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਕੌਰ ਕਮੇਟੀ ਮੈਂਬਰ ਅਤੇ ਬੁਲਾਰੇ ਨੰਬਰਦਾਰ ਜਗਦੀਪ ਸਿੰਘ ਲਹਿਲ ਨੇ ਵਰਕਰ ਮੀਟਿੰਗ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਅਤੇ ਲਾਮਬੰਦੀ ਲਈ ਪੂਰੇ ਪੰਜਾਬ ਭਰ ਵਿੱਚ ਕੀਤੀਆਂ ਰੈਲੀਆਂ ਨੂੰ ਬਹੁਤ ਵੱਡਾ ਹੁੰਗਾਰਾ ਹੀ ਨਹੀਂ ਮਿਲਿਆ ਸਗੋਂ ਵਿਰੋਧੀ ਪਾਰਟੀਆਂ ਨੂੰ ਫ਼ਿਕਰਾਂ ਵਿਚ ਪਾ ਦਿੱਤਾ ਹੈ | ਕਿਉਂਕਿ ਬਾਦਲ ਪੰਜਾਬੀਆਂ ਲਈ ਇੱਕ ਨਵਾਂ ਵਿਜ਼ਨ ਲੈ ਕੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਬਾਦਲ ਦੀ ਉਸਾਰੂ ਅਤੇ ਵਿਕਾਸਮਈ ਸੋਚ ਸਦਕਾ ਸੂਬੇ ਵਿਚ ਕਿਸਾਨੀ ਮਸਲਿਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਇਲਾਵਾ ਹਰ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ | ਜਿਸ ਦਾ ਨਤੀਜਾ ਸਾਹਮਣੇ ਰਿਹਾ ਹੈ | ਜੋ ਕਿ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਵਿਧਾਨ ਸਭਾ ਚੋਣਾਂ 2027 ਜਿੱਤਣ ਦਾ ਮੁੱਢ ਬੰਨਿ੍ਹਆ ਗਿਆ ਹੈ | ਉਨ੍ਹਾਂ ਕਿਹਾ ਕਿ ਸਿਆਸੀ ਹਵਾ ਪਾਰਟੀ ਦੇ ਹੱਕ ਵਿੱਚ ਚੱਲ ਪਈ ਹੈ | ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਵਧ ਰਹੀ ਸਿਆਸੀ ਸਾਖ ਬਾਰੇ ਵੱਡੇ ਹੁਲਾਰੇ ਦੇਣ ਲੱਗ ਪਈਆਂ ਹਨ | ਜਗਦੀਪ ਲਹਿਲ ਨੇ ਜ਼ਮੀਨੀ ਪੱਧਰ ਤੇ ਵਰਕਰਾਂ ਅਤੇ ਆਗੂਆਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਹੁਣ ਪਿੱਛੇ ਮੁੜਨ ਵਾਲਾ ਸਮਾਂ ਨਹੀਂ ਸਗੋਂ ਦਿਨ ਰਾਤ ਇੱਕ ਕਰਕੇ ਹਰ ਘਰ ਦੀ ਦਹਿਲੀਜ਼ ਤੱਕ ਪਹੁੰਚ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜਿਹੜੇ ਆਗੂਆਂ ਵਲੋਂ ਅਕਾਲੀ ਦਲ ਦੀ ਸਰਕਾਰ ਵੇਲੇ ਵੱਡੇ ਵੱਡੇ ਅਹੁਦਿਆਂ ਦੇ ਨਿੱਘ ਲਏ ਹਨ ਤੇ ਆਪਣੇ ਧੀਆਂ ਪੁੱਤਰਾਂ ਨੂੰ ਵੀ ਵੱਡੇ ਅਹੁਦੇ ਲਏ ਗਏ ਅਤੇ ਸੁਖਬੀਰ ਬਾਦਲ 'ਤੇ ਸਵਾਲ ਖੜ੍ਹੇ ਕਰ ਰਹੇ ਹਨ ਹੁਣ ਉਨ੍ਹਾਂ ਨੂੰ ਵੀ ਸਬਕ ਮਿਲ ਗਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਅਤੀਤ ਵੱਲ ਝਾਤ ਮਾਰ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਬਾਦਲ ਵਲੋਂ ਪੰਜਾਬ ਤੇ ਸਿੱਖ ਸੰਗਤਾਂ ਦੇ ਹਿਤਾਂ ਦੀ ਹਮੇਸ਼ਾ ਹੀ ਕਦਰਦਾਨੀ ਕਰਦਿਆਂ ਸਿੱਖ ਸਿਧਾਂਤਾਂ ਤੇ ਪਹਿਰਾ ਦੇਣ ਲਈ ਕਈ ਸ਼ਲਾਘਾਯੋਗ ਫ਼ੈਸਲੇ ਲਏ ਹਨ | ਉਨ੍ਹਾਂ ਵਲੋਂ ਪੰਜਾਬੀਅਤ ਦੀਆਂ ਭਾਵਨਾਵਾਂ ਅਨੁਸਾਰ, ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਵਿਲੱਖਣ ਸੋਚ ਤੇ ਸੇਵਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਯੂਥ ਵਿੰਗ ਸੁਖਬੀਰ ਬਾਦਲ ਨਾਲ ਡਟ ਕੇ ਸਾਥ ਨਿਭਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਮੰਡੀਆਂ 'ਚ ਸਰਕਾਰੀ ਖਰੀਦ ਏਜੰਸੀਆਂ ਵਲੋਂ ਕਣਕ ਖਰੀਦ ਦਾ ਕੰਮ ਬੰਦ 3 ਦਿਨਾਂ ਤੋਂ ਫ਼ਸਲ ਵਿਕਣ ਦੇ ਇੰਤਜ਼ਾਰ 'ਚ ਬੈਠੇ ਕਿ... ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੀਆਂ ਸਿੱਖਿਆਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ- ਗੁਰਦੀਪ ਸਿੰਘ ਅੜੈ੍ਹਚਾਂ
Ad Position 24