ਸਾਹਨੇਵਾਲ, 13 ਅਪ੍ਰੈਲ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਪਿ੍ੰਸੀਪਲ ਮਨਵਿੰਦਰ ਸਿੰਘ ਦੀ ਮੌਜੂਦਗੀ ਵਿਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵਾ ਪਾਇਆ ਹੋਇਆ ਸੀ ਸਕੂਲ ਦੇ ਵਿਹੜੇ 'ਚ ਕਰਵਾਏ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਦੌਰਾਨ ਸਮੂਹ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ | ਬੱਚਿਆਂ ਨੇ ਪੰਜਾਬੀ ਸਭਿਆਚਾਰ ਤੇ ਆਧਾਰਿਤ ਵੱਖ-ਵੱਖ ਲੋਕ ਪ੍ਰਸਿੱਧ ਪੰਜਾਬੀ ਲੋਕ ਗੀਤਾਂ ਦੀਆਂ ਧੁਨਾਂ ਤੇ ਆਕਰਸ਼ਿਕ ਨਾਚ ਪੇਸ਼ ਕੀਤੇ | ਪਿ੍ੰਸੀਪਲ ਮਨਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੰਦਿਆਂ ਇਸ ਤਿਉਹਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ |