25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 14-04-2026
ਕੁਹਾੜਾ, 13 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸਕੂਲ ਬੁੱਢੇਵਾਲ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲ ਕੇ ਰੰਗਾਰੰਗ ਪ੍ਰੋਗਰਾਮ ਕੀਤਾ | ਇਸ ਸ਼ੁੱਭ ਦਿਹਾੜੇ ਦੀ ਸ਼ੁਰੂਆਤ ਗੁਰਬਾਣੀ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਕੀਤੀ ਗਈ ਜਿਸ ਨਾਲ ਸਾਰਾ ਵਾਤਾਵਰਨ ਧਾਰਮਿਕ ਰੰਗ ਵਿਚ ਰੰਗਿਆ ਗਿਆ | ਵਿਦਿਆਰਥੀਆਂ ਨੇ ਵਿਸਾਖੀ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਭਾਸ਼ਣ ਦਿੱਤੇ, ਜਿਸ ਵਿਚ ਖ਼ਾਲਸਾ ਪੰਥ ਦੀ ਸਥਾਪਨਾ ਤੇ ਸਿੱਖ ਇਤਿਹਾਸ ਦੇ ਮਹੱਤਵਪੂਰਨ ਪਲਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਬੱਚਿਆਂ ਵਲੋਂ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ, ਜਿਸ ਨਾਲ ਪ੍ਰੋਗਰਾਮ ਨੂੰ ਚਾਰ ਚੰਨ ਲੱਗ ਗਏ | ਸਫ਼ੇਦ ਅਤੇ ਕੇਸਰੀ ਰੰਗ ਦੇ ਪਹਿਰਾਵਿਆਂ ਵਿਚ ਸਜੇ ਵਿਦਿਆਰਥੀਆਂ ਨੇ ਪੰਜਾਬੀ ਸੰਸਕਿ੍ਤੀ ਦੀ ਖ਼ੂਬਸੂਰਤੀ ਨੂੰ ਹੋਰ ਵਧਾ ਦਿੱਤਾ | ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਤੇ ਉਨ੍ਹਾਂ ਦੇ ਅਧਿਆਪਕਾਂ ਵਲੋਂ ਇੱਕ ਟੀ. ਵੀ ਸ਼ੋਅ ਦੇ ਜਰੀਏ ਬੱਚਿਆਂ ਨੂੰ ਸਮਝਾਇਆ ਗਿਆ ਕਿ ਡਿਜੀਟਲ ਦੁਨੀਆਂ ਤੋਂ ਬਾਹਰ ਆ ਕੇ ਅਸਲੀ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਦਸਤਾਰਬੰਦੀ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੁਕਾਬਲੇ ਰਾਹੀਂ ਬੱਚਿਆਂ ਨੂੰ ਦਸਤਾਰ ਦੀ ਮਹੱਤਤਾ ਤੇ ਸਿੱਖ ਪਰੰਪਰਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਜਿੱਤਣ ਵਾਲੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਨੇ ਆਪਣੇ ਭਾਸ਼ਣ ਨਾਲ ਵਿਦਿਆਰਥੀਆਂ ਨੂੰ ਆਪਣੀ ਸੰਸਕਿ੍ਤ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਮਿਹਨਤ ਸਚਾਈ ਅਤੇ ਸੁਨੇਹਾ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕਿੰਡਰ ਗਾਰਟਨ ਸਕੂਲ ਸਮਰਾਲਾ 'ਚ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼ਕਤੀ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ
Ad Position 24