25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਜ਼ਿਲ੍ਹਾ ਪ੍ਰਧਾਨ ਚੀਮਾ ਵਲੋਂ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Ad Position 21
No active advertisement
ਅਜੀਤ ਡੈਸਕ 14-04-2026
ਸਮਰਾਲਾ, 13 ਅਪ੍ਰੈਲ (ਕੁਲਵਿੰਦਰ ਸਿੰਘ, ਗੋਪਾਲ ਸੋਫਤ)-ਬੀਤੇ ਦਿਨੀਂ ਸਮਰਾਲਾ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਸਮਰਾਲਾ ਦੇ ਆਮ ਲੋਕਾਂ ਦੀਆਂ ਮੁਸ਼ਕਲਾਂ ਤੇ ਹੋਰ ਰਾਜਸੀ ਮੀਟਿੰਗਾਂ ਸਬੰਧੀ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕਰਨ ਸਮੇਂ ਹਲਕਾ ਸਮਰਾਲਾ ਦੇ ਵੱਖ-ਵੱਖ ਮੰਡਲ ਪ੍ਰਧਾਨਾਂ ਨੂੰ ਵੱਖ-ਵੱਖ ਮੰਡਲਾਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ | ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ ਵਲੋਂ ਸੌਂਪੇ ਗਏ | ਨਵੇਂ ਮੰਡਲ ਪ੍ਰਧਾਨਾਂ ਵਿਚ ਮਨੋਜ ਕੁਮਾਰ ਪ੍ਰਧਾਨ ਸਰਕਲ ਸਮਰਾਲਾ, ਸੁਖਵਿੰਦਰ ਸਿੰਘ ਛਿੰਦੀ ਸਰਕਲ ਪ੍ਰਧਾਨ ਝਾੜ ਸਾਹਿਬ, ਕਮਲਜੀਤ ਸਿੰਘ ਸਰਕਲ ਪ੍ਰਧਾਨ ਬਰਧਾਲਾਂ ਸ਼ਾਮਲ ਸਨ | ਇਸ ਤੋਂ ਇਲਾਵਾ ਬਾਜੀਗਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੰਤ ਰਾਮ ਲੋਪੋਂ ਨੂੰ ਨਿਯੁਕਤ ਕੀਤਾ ਗਿਆ ਹੈ | ਨਿਯੁਕਤੀ ਪੱਤਰ ਸੌਂਪਣ ਉਪਰੰਤ ਭੁਪਿੰਦਰ ਸਿੰਘ ਚੀਮਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਅਨੁਸਾਸ਼ਨਬੱਧ ਪਾਰਟੀ ਰਹੀ ਹੈ ਅਤੇ ਹਮੇਸ਼ਾ ਹੀ ਪਾਰਟੀ ਨੇ ਮਿਹਨਤੀ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਅਨੁਸਾਰ ਅਹੁਦੇ ਦੇ ਕੇ ਨਿਵਾਜਦੀ ਰਹਿੰਦੀ ਹੈ | ਸਮਰਾਲਾ ਹਲਕੇ ਵਿਚ ਭਾਰਤੀ ਜਨਤਾ ਪਾਰਟੀ ਨੇ ਪਿੰਡਾਂ ਤੱਕ ਅਧਾਰ ਕਾਇਮ ਕਰ ਲਿਆ ਹੈ, ਜਿਨ੍ਹਾਂ ਵਿਚ ਜ਼ਿਆਦਾਤਰ ਨੌਜਵਾਨ ਹਨ, ਜੋ ਭਾਜਪਾ ਵਿਚ ਸ਼ਾਮਲ ਹੋਣ ਲਈ ਤਤਪਰ ਹਨ, ਕਿਉਂਕਿ ਇਸ ਤੋਂ ਪਹਿਲਾਂ ਪੰਜਾਬ ਦੀਆਂ ਹੋਰ ਰਾਜਨੀਤਕ ਪਾਰਟੀਆਂ ਨੇ ਨੌਜਵਾਨਾਂ ਨੂੰ ਹਮੇਸ਼ਾ ਮੋਹਰੇ ਬਣਾ ਕੇ ਲੁੱਟ ਕੀਤੀ ਹੈ ਅਤੇ ਪੰਜਾਬ ਦੀ ਖ਼ੁਸ਼ਹਾਲੀ ਬਾਰੇ ਕਦੇ ਵੀ ਨਹੀਂ ਸੋਚਿਆ | ਸਗੋਂ ਜਿਸ ਵੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਨੇ ਆਪਣੀ ਨਿੱਜੀ ਲੁੱਟ ਕੀਤੀ ਹੈ, ਪ੍ਰੰਤੂ ਹੁਣ ਦੇ ਨੌਜਵਾਨ ਇਨ੍ਹਾਂ ਪਾਰਟੀਆਂ ਦੇ ਝਾਂਸੇ ਵਿਚ ਨਹੀਂ ਆਉਣਗੇ, ਕਿਉਂਕਿ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪਾਲਿਸੀਆਂ ਜੋ ਦੇਸ਼ ਦੇ ਹਿਤ ਵਿਚ ਹਨ, ਉਨ੍ਹਾਂ ਦੇ ਸਮਝ ਆ ਰਹੀਆਂ ਹਨ | ਇਸ ਲਈ ਉਹ ਦੂਸਰੀਆਂ ਪਾਰਟੀਆਂ ਨੂੰ ਛੱਡ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ | ਇਸ ਲਈ ਸਮਰਾਲਾ ਹਲਕੇ ਵਿਚ ਜ਼ਿਆਦਾਤਰ ਅਹੁਦੇ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਹਨ | ਉਨ੍ਹਾਂ ਸਮਰਾਲਾ ਹਲਕੇ ਦੇ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇੱਕਜੁੱਟਤਾ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਕਿਸੇ ਵੀ ਤਰ੍ਹਾਂ ਅਨੁਸ਼ਾਸਨ ਭੰਗ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਾਈ ਕਮਾਂਡ ਵਲੋਂ ਜੋ ਅਹੁਦੇ ਦਿੱਤੇ ਜਾ ਰਹੇ ਹਨ ਉਹ ਅਹੁਦੇਦਾਰ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੇ ਹਨ | ਨਿਯੁਕਤੀ ਪੱਤਰ ਪ੍ਰਾਪਤ ਕਰਨ ਉਪਰੰਤ ਮੰਡਲ ਪ੍ਰਧਾਨਾਂ ਨੇ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਰਣਜੀਤ ਸਿੰਘ ਗਹਿਲੇਵਾਲ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ, ਡਾ. ਅਸ਼ੋਕ ਸ਼ਰਮਾ, ਯਸ਼ਪਾਲ ਮਿੰਟਾ ਸਾਬਕਾ ਮੰਡਲ ਪ੍ਰਧਾਨ, ਡਾ. ਅਸ਼ਵਨੀ ਸ਼ਰਮਾ, ਬਲਜੀਤ ਸਿੰਘ ਰਾਏ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸੰਜੀਵ ਲੀਹਲ, ਸੁਖਵਿੰਦਰ ਲਾਲ ਸ਼ਰਮਾ, ਸੰਦੀਪ ਤਿਵਾੜੀ, ਰਾਕੇਸ਼ ਕਾਲੀਆ, ਸੰਦੀਪ ਕਪੂਰ, ਪਵਨ ਮਾਨ, ਵਿਸ਼ਾਲ ਤਿਵਾੜੀ, ਆਸ਼ੂ ਤਿਵਾੜੀ, ਸਿਕੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਹੇਡੋਂ ਬੇਟ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਗਜ਼ਟ ਨੋਟੀਫ਼ਿਕੇਸ਼ਨ ਦੀਆਂ ਧੱਜੀਆਂ ਉੱਡੀਆਂ, ਵਾਰਡਬੰਦੀ 'ਚ ਹੋਈਆਂ ਵੱਡੀਆਂ ਬੇਨਿਯਮੀਆਂ
Ad Position 24