ਮਾਛੀਵਾੜਾ ਸਾਹਿਬ, 13 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਬਲਾਕ ਮਾਛੀਵਾੜਾ ਦੇ ਪਿੰਡ ਹੇਡੋਂ ਬੇਟ ਵਿਖੇ ਸਥਿਤ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਸਕੂਲ ਦੇ ਐੈੱਮ. ਡੀ. ਹਰਪਾਲ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਦਿਆਂ ਸਕੂਲ, ਮਾਪਿਆਂ ਅਤੇ ਆਪਣੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਬੰਤ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਭਵਿੱਖ 'ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਰਜਿੰਦਰ ਸਿੰਘ ਬਾਜਵਾ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |