25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਹਿਮਾਲਿਆ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

Ad Position 21
No active advertisement
ਅਜੀਤ ਡੈਸਕ 14-04-2026
ਖੰਨਾ, 13 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਹਿਮਾਲਿਆ ਸੀ. ਸੈਕ. ਸਕੂਲ ਖੰਨਾ ਦਾ ਸਕੂਲ ਸਿੱਖਿਆ ਬੋਰਡ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਸਕੂਲ ਦੀ ਵਿਦਿਆਰਥਣ ਨਵਿਤਾ ਪੁੱਤਰੀ ਅਸੀਸ਼ ਕੁਮਾਰ ਨੇ 600 ਵਿਚੋਂ 526 ਅੰਕ ਲੈ ਕੇ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਅਰਮਾਨ ਅਲੀ ਖਾਨ ਪੁੱਤਰ ਦਿਲਬਰ ਖਾਨ ਨੇ 600 ਵਿਚੋਂ 513 ਅੰਕ ਲੈ ਕੇ ਕਲਾਸ ਵਿਚੋਂ ਦੂਜੀ ਪੁਜ਼ੀਸ਼ਨ ਹਾਸਿਲ ਕੀਤੀ ਅਤੇ ਆਕਾਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਨੇ 600 ਵਿਚੋਂ 510 ਅੰਕ ਪ੍ਰਾਪਤ ਕੀਤੇ ਅਤੇ ਬਾਕੀ ਦੀ ਸਾਰੀ ਜਮਾਤ ਨੇ 65 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਡਾਇਰੈਕਟਰ ਬੀ. ਕੇ. ਸੈਣੀ ਨੇ ਵਿਦਿਆਰਥੀਆਂ ਦੇ ਅਣਥੱਕ ਮਿਹਨਤ ਦੀ ਪ੍ਰਸੰਸਾ ਕਰਦੇ ਹੋਏ ਵਧਾਈ ਦਿੱਤੀ ਅਤੇ ਸਾਰੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਠਵੀਂ ਸ਼ੇ੍ਰਣੀ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮਲੌਦ (ਲੜਕੇ) ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ
Ad Position 24