ਈਸੜੂ, 13 ਅਪ੍ਰੈਲ (ਬਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਅੱਠਵੀਂ ਸ਼ੇ੍ਰਣੀ ਦੇ ਐਲਾਨ ਕੀਤੇ ਨਤੀਜਿਆਂ ਵਿੱਚ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦਾ ਅੱਠਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ | ਐਲਾਨ ਕੀਤੇ ਨਤੀਜੇ ਵਿੱਚ ਸਕੂਲ ਦੀ ਵਿਦਿਆਰਥਣ ਹਰਲੀਨ ਕੌਰ ਪੁੱਤਰੀ ਦਵਿੰਦਰ ਸਿੰਘ ਪਿੰਡ ਤੁਰਮਰੀ ਨੇ 89% ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਨੈਨਾ ਪੁੱਤਰੀ ਸੰਜੀਵ ਕੁਮਾਰ ਪਿੰਡ ਪੰਜਰੁੱਖਾ ਨੇ 85% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਇਸ਼ਵੀਰ ਕੌਰ ਪੁੱਤਰੀ ਜਸਵਿੰਦਰ ਸਿੰਘ ਪਿੰਡ ਅਲੂਣਾ ਤੋਲਾ ਨੇ 84% ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਸੁਮਨ ਜੌਲੀ ਵੱਲੋਂ ਇਹਨਾਂ ਵਿਦਿਆਰਥੀਆਂ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ, ਸਕੂਲ ਡਾਇਰੈਕਟਰ ਸੰਜੀਵ ਗੋਪਾਲ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਜਸਪ੍ਰੀਤ ਕੌਰ, ਅਮਨਦੀਪ ਕੌਰ, ਕਿਰਨਦੀਪ ਕੌਰ, ਰਮਨਜੀਤ ਕੌਰ, ਕਰਮ ਸਿੰਘ, ਸ਼ਿਵ ਗੋਪਾਲ ਅਤੇ ਸਮੂਹ ਸਟਾਫ਼ ਹਾਜ਼ਰ ਸਨ |