25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

8ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 14-04-2026
ਖੰਨਾ, 13 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਐਮ. ਜੀ. ਸੀ. ਏ. ਐਸ. ਮਾਡਲ ਹਾਈ ਸਕੂਲ ਦੇ 8ਵੀਂ ਕਲਾਸ ਦੇ ਨਤੀਜੇ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦਾ 8ਵੀਂ ਕਲਾਸ ਦਾ ਨਤੀਜਾ 100% ਰਿਹਾ | ਪਹਿਲਾ ਸਥਾਨ ਆਯੂਸ਼ਾ ਪਾਡਲ 92.00%, ਦੂਜਾ ਸਥਾਨ ਹਰਨੂਰ ਕੌਰ 91.67%, ਤੀਜਾ ਸਥਾਨ ਪਾਵਨੀ ਪਰਾਸ਼ਰ 91.50%, ਤੀਜਾ ਸਥਾਨ ਅਰਸ਼ਦੀਪ ਕੌਰ 91.50% ਵਿਦਿਆਰਥੀਆਂ ਨੇ ਪ੍ਰਾਪਤ ਕੀਤੇ | ਇਸ ਮੌਕੇ ਤੇ ਏ. ਐਸ ਹਾਈ ਸਕੂਲ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਉਪ ਪ੍ਰਧਾਨ ਨਵੀਨ ਥੰਮਨ, ਜਨਰਲ ਸਕੱਤਰ ਰਾਜੇਸ਼ ਕੁਮਾਰ ਡਾਲੀ, ਜੁਆਇੰਟ ਜਨਰਲ ਸਕੱਤਰ ਜਤਿੰਦਰ ਦੇਵਗਨ, ਸਕੱਤਰ ਸ਼ਿਵਮ ਬੇਦੀ ਅਤੇ ਹੈੱਡ ਮਿਸਟਰੈੱਸ ਰਿਤੂ ਸੂਦ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਪ੍ਰਬੰਧਕਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਯੋਗਦਾਨ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਰਹਿਨੁਮਾਈ ਨਾਲ ਵਿਦਿਆਰਥੀਆਂ ਨੇ ਇਹ ਕਾਮਯਾਬੀ ਹਾਸਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਮਾਡਰਨ ਸਕੂਲ ਚੋਮੋਂ ਮਲੌਦ ਦੀ 8ਵੀਂ ਦੀ ਵਿਦਿਆਰਥਣ ਪੰਜਾਬ 'ਚੋਂ 13ਵੇਂ ਰੈਂਕ 'ਤੇ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਉੱਪਲਾਂ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24