26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਦੇਸ਼ ਭਗਤ ਸਕੂਲ ਸੋਹੀਆਂ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 14-04-2026
ਮਲੌਦ, 13 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਸੋਹੀਆ ਦਾ ਅੱਠਵੀਂ ਜਮਾਤ ਦਾ ਨਤੀਜ਼ਾ 100 ਫੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਪਰਮਵੀਰ ਕੌਰ ਪੁੱਤਰੀ ਪਰਮਿੰਦਰ ਸਿੰਘ ਕੁੱਪ ਖੁਰਦ, ਜਸ਼ਨਦੀਪ ਕੌਰ ਪੁੱਤਰੀ ਜਗਦੀਪ ਸਿੰਘ ਭੋਗੀਵਾਲ ਅਤੇ ਹਰਸਿਮਰਨ ਕੌਰ ਪੁੱਤਰੀ ਅਵਤਾਰ ਸਿੰਘ ਨੱਥੂਮਾਜਰਾ ਨੇ ਸ਼ਾਨਦਾਰ ਅੰਕਾਂ ਨਾਲ ਕ੍ਰਮਵਾਰ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕੀਤੀਆਂ ਅਤੇ ਬਾਕੀ ਵਿਦਿਆਰਥੀ ਵੀ ਚੰਗੇ ਨਾਲ ਪਾਸ ਹੋਏ | ਸਕੂਲ ਦੇ ਚੇਅਰਮੈਨ ਗਾਜ਼ੀ ਸੇਖ ਅਤੇ ਪਿ੍ੰਸੀਪਲ ਰਾਜਵਿੰਦਰ ਕੌਰ ਵੱਲੋਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਇਸ ਸ਼ਾਨਦਾਰ ਨਤੀਜ਼ੇ ਲਈ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਰਵਿੰਦਰ ਕੌਰ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ, ਪਰਮਿੰਦਰ ਕੌਰ, ਅੰਮਿ੍ਤਪਾਲ ਕੌਰ, ਅਮਨਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਧਾ ਵਾਟਿਕਾ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ ਅਗਲੀ ਖ਼ਬਰ ਲਾਈਨਜ਼ ਕਲੱਬ ਖੰਨਾ ਗਰੇਟਰ ਦੇ ਮੈਂਬਰਾਂ ਨੂੰ ਕੀਤਾ ਸਨਮਾਨਿਤ ਐੱਮ. ਜੇ. ਐੱਫ. ਲਾਈਨਜ਼ ਰੂਪਰਾਏ ਨੂੰ ਮੈਡਲ ਨਾਲ ਕੀਤਾ...
Ad Position 24