26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਰਾਧਾ ਵਾਟਿਕਾ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ

Ad Position 21
No active advertisement
ਅਜੀਤ ਡੈਸਕ 14-04-2026
ਖੰਨਾ, 13 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿੱਚ ਵਿਸਾਖੀ ਦੇ ਪ੍ਰਸਿੱਧ ਤਿਉਹਾਰ ਨੂੰ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ | ਸ਼ੁਰੂ ਵਿੱਚ ਪਲਸ ਟੂ ਸਾਇੰਸ ਦੀ ਵਿਦਿਆਰਥਣ ਈਵਨਜੋਤ ਕੌਰ ਵੱਲੋਂ ਵਿਸਾਖੀ ਨਾਲ ਸੰਬੰਧਿਤ ਜਾਣਕਾਰੀ ਸਭ ਨਾਲ ਸਾਂਝੀ ਕੀਤੀ ਗਈ | ਇਸ ਤੋਂ ਤੁਰੰਤ ਬਾਅਦ ਚੌਥੀ ਕਲਾਸ ਦੀ ਵਿਦਿਆਰਥਣ ਨਿਮਰਤ ਕੌਰ ਵੱਲੋਂ 'ਵੱਟੋ - ਵੱਟ ਤੁਰੀ ਜਾਂਦੀ ਸੀ ਮੈਂ ਖੇਤ ਨੂੰ' ਗੀਤ ਉੱਪਰ ਆਪਣੀ ਪਰਫੋਰਮੈਂਸ ਦਿੱਤੀ ਗਈ | ਜਿਸ ਨੇ ਸਭ ਦਾ ਮਨ ਮੋਹ ਲਿਆ | ਛੇਵੀਂ, ਸੱਤਵੀਂ ਅਤੇ ਅੱਠਵੀਂ ਦੀਆਂ ਵਿਦਿਆਰਥਣਾਂ ਵੱਲੋਂ 'ਆਈ ਵਿਸਾਖੀ ਸੋਹਣਿਆ' ਗੀਤ ਤੇ ਗਰੁੱਪ ਡਾਂਸ ਕੀਤਾ ਗਿਆ ਜੋ ਕਿ ਸਾਡੇ ਪੰਜਾਬੀ ਸਭਿਆਚਾਰ ਨੂੰ ਦਰਸਾ ਰਿਹਾ ਸੀ | ਇਸ ਤੋਂ ਇਲਾਵਾ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਸ਼ੁਭਕੀਰਤ ਕੌਰ ਵੱਲੋਂ ਸਾਡੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਗਈ ਜੋ ਕਿ ਸਾਰਿਆ ਲਈ ਬਹੁਤ ਹੀ ਮਹੱਤਵਪੂਰਨ ਸਿੱਧ ਹੋਈ | ਨੰਨੇ ਮੁੰਨੇ ਬੱਚਿਆਂ ਵੱਲੋਂ ਬੋਲੀਆਂ ਅਤੇ ਵਿਸਾਖੀ ਨਾਲ ਸੰਬੰਧਿਤ ਛੋਟੀਆਂ ਕਵਿਤਾਵਾਂ ਗਾਈਆਂ ਗਈਆਂ | ਪੂਰੇ ਪੰਜਾਬੀ ਪਹਿਰਾਵੇ ਵਿੱਚ ਤਿਆਰ ਹੋਏ ਇਹ ਨੰਨੇ ਮੁੰਨੇ ਗੱਭਰੂ ਅਤੇ ਮੁਟਿਆਰਾਂ ਸਾਰਿਆਂ ਲਈ ਖਿੱਚ ਦਾ ਕੇਂਦਰ ਰਹੇ | ਅਖੀਰ ਵਿੱਚ ਪਰਮਜੀਤ ਕੌਰ ਬੋਪਾਰਾਏ ਨੇ ਵਿਸਾਖੀ ਨਾਲ ਸੰਬੰਧਿਤ ਧਾਰਮਿਕ, ਸਭਿਆਚਾਰਕ ਅਤੇ ਇਤਿਹਾਸਿਕ ਮਹੱਤਤਾ ਬਾਰੇ ਆਪਣੇ ਵਿਚਾਰ ਸਾਰਿਆਂ ਨਾਲ ਸਾਂਝੇ ਕੀਤੇ | ਪਿ੍ੰਸੀਪਲ ਅਨੁਪਮਾ ਸ਼ਰਮਾ ਨੇ ਵਿਸਾਖੀ ਅਤੇ ਅੰਬੇਡਕਰ ਜਯੰਤੀ ਉੱਪਰ ਸਭ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਦੇਸ਼ ਭਗਤ ਸਕੂਲ ਸੋਹੀਆਂ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24