26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

Ad Position 21
No active advertisement
ਅਜੀਤ ਡੈਸਕ 14-04-2026
ਖੰਨਾ, 13 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ. ਸਕੂਲ ਦੇ ਪਿ੍ੰਸੀਪਲ ਅਲਪਨਾ ਮਹਾਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੇ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ | ਅਵਿਜੋਤ ਸਿੰਘ ਪੁੱਤਰ ਜਸਪਾਲ ਸਿੰਘ ਨੇ 539/600 (89.83%) ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਹਰਸਿਮਰਨ ਕੌਰ ਪੁੱਤਰੀ ਗੁਰਮੁੱਖ ਸਿੰਘ ਨੇ 536/600 (89.33%) ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਦੂਜਾ ਅਤੇ ਸਿਮਰਨ ਕੌਰ ਪੁੱਤਰੀ ਸੰਤ ਸਿੰਘ ਨੇ 525/600 (87.5) ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਅਲਪਨਾ ਮਹਾਜਨ ਨੇ ਸਾਰੇ ਵਿਦਿਆਰਥੀਆਂ ਨੂੰ ਪਾਸ ਹੋਣ ਤੇ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਸਮੂਹ ਸਟਾਫ਼, ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਦਿੱਤਾ | ਸਕੂਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਸਾਰੇ ਵਿਦਿਆਰਥੀਆਂ ਨੂੰ ਚੰਗੇ ਅੰਕ ਲੈ ਕੇ ਪਾਸ ਹੋਣ ਦੀ ਖ਼ੁਸ਼ੀ ਵਿੱਚ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਟੈਗੋਰ ਗਲੋਬਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰਾਧਾ ਵਾਟਿਕਾ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ
Ad Position 24