26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕਲਗ਼ੀਧਰ ਅਕੈਡਮੀ 'ਚ ਵਿਸ਼ੇਸ਼ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 14-04-2026
ਸਾਹਨੇਵਾਲ, 13 ਅਪ੍ਰੈਲ (ਹਨੀ ਚਾਠਲੀ)-ਅੱਜ ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਿਚ ਵਿਸਾਖੀ ਦਿਵਸ ਅਤੇ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਾਨੋ-ਸ਼ੌਕਤ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ | ਸਕੂਲ ਦਾ ਮਾਹੌਲ ਧਾਰਮਿਕ ਰੰਗਾਂ ਨਾਲ ਰੰਗਿਆ ਹੋਇਆ ਸੀ ਅਤੇ ਹਰ ਪਾਸੇ ਖ਼ੁਸ਼ੀ ਅਤੇ ਉਤਸ਼ਾਹ ਦੀ ਲਹਿਰ ਦਿਖਾਈ ਦੇ ਰਹੀ ਸੀ | ਪ੍ਰੋਗਰਾਮ ਦੀ ਸ਼ੁਰੂਆਤ ਰਸਭਰੀ ਗੁਰਬਾਣੀ ਕੀਰਤਨ ਨਾਲ ਹੋਈ, ਜਿਸ ਨੇ ਸਾਰੇ ਵਾਤਾਵਰਨ ਨੂੰ ਅਧਿਆਤਮਿਕਤਾ ਨਾਲ ਭਰ ਦਿੱਤਾ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕਵੀਸ਼ਰੀ, ਸ਼ਬਦ ਅਤੇ ਪ੍ਰੇਰਣਾਦਾਇਕ ਭਾਸ਼ਣਾਂ ਰਾਹੀਂ 1699 ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖ਼ਾਲਸਾ ਪੰਥ ਦੀ ਸਥਾਪਨਾ ਦੀ ਮਹਾਨਤਾ ਨੂੰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ | ਨਿੱਕੇ-ਨਿੱਕੇ ਬੱਚਿਆਂ ਦੀਆਂ ਪ੍ਰਸਤੁਤੀਆਂ ਨੇ ਸਭ ਦਾ ਮਨ ਮੋਹ ਲਿਆ ਅਤੇ ਸਿੱਖ ਇਤਿਹਾਸ ਨੂੰ ਜੀਵੰਤ ਕਰ ਦਿੱਤਾ | ਇਸ ਮੌਕੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਸੇਵਾ, ਸਿਮਰਨ ਅਤੇ ਨਿਡਰਤਾ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ ਅਤੇ ਮੈਨੇਜਰ ਲਖਵੀਰ ਸਿੰਘ ਹਰਾ ਵਲੋਂ ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਇਹ ਸੰਦੇਸ਼ ਦਿੱਤਾ ਗਿਆ ਕਿ ਇਹ ਪਵਿੱਤਰ ਦਿਹਾੜਾ ਸਾਨੂੰ ਸਚਾਈ, ਏਕਤਾ ਅਤੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਹੈ | ਪੂਰਾ ਸਮਾਗਮ ਬਹੁਤ ਹੀ ਪ੍ਰੇਰਣਾਦਾਇਕ ਅਤੇ ਯਾਦਗਾਰ ਰਿਹਾ |
Ad Position 22
No active advertisement
ਪਿਛਲੀ ਖ਼ਬਰ ਥਾਪਰ ਇੰਸਟੀਚਿਊਟ ਦਾ ਗਲੋਬਲ ਅਕਾਦਮਿਕ ਲੀਡਰਸ਼ਿਪ ਸੰਮੇਲਨ ਸਮਾਪਤ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸਹਿਜੋ ਮਾਜਰਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24