ਮਾਛੀਵਾੜਾ ਸਾਹਿਬ, 14 ਅਪ੍ਰੈਲ (ਮਨੋਜ ਕੁਮਾਰ)-ਪਿੰਡ ਮਾਛੀਵਾੜਾ ਖਾਮ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵਿਖੇ ਖ਼ਾਲਸਾ ਸਾਜਨਾ ਦਿਵਸ, ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਜੈਯਤੀ ਅਤੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੰਗਤਾਂ ਵੱਲੋਂ ਹੰੁਮ-ਹੰੁਮਾ ਕੇ ਸ਼ਿਰਕਤ ਕੀਤੀ ਗਈ ਅਤੇ ਗੁਰੂ ਘਰ ਵਿੱਚ ਹਾਜ਼ਰੀਆਂ ਭਰੀਆਂ ਗਈਆਂ | ਗੁਰਦੁਆਰਾ ਸਾਹਿਬ ਵਿੱਚ ਪਾਠਾਂ ਦੇ ਭੋਗ ਉਪਰੰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਦੀ ਸਥਾਪਨਾ ਅਤੇ ਜਾਤ-ਪਾਤ ਖ਼ਤਮ ਕਰਨ ਲਈ ਕੀਤੇ ਮਹਾਨ ਯਤਨਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਗੁਰਪ੍ਰਸ਼ਾਦ ਸਿੰਘ ਨੇ ਦੱਸਿਆ ਕਿ ਦਸਮੇਸ਼ ਪਿਤਾ ਨੇ ਇੱਕ ਹੀ ਬਾਟੇ ਵਿੱਚ ਵੱਖ-ਵੱਖ ਜਾਤਾਂ ਦੇ ਲੋਕਾਂ ਨੂੰ ਅੰਮਿ੍ਤ ਛਕਾ ਕੇ 'ਸਿੰਘ' ਬਣਾਇਆ ਅਤੇ ਖ਼ੁਦ ਵੀ ਉਨ੍ਹਾਂ ਦੇ ਹੱਥਾਂ ਤੋਂ ਅੰਮਿ੍ਤ ਪਾਨ ਕੀਤਾ | ਇਹ ਸੰਸਾਰ ਲਈ ਸਮਾਨਤਾ ਅਤੇ ਭਾਈਚਾਰੇ ਦਾ ਵੱਡਾ ਸੰਦੇਸ਼ ਹੈ |
ਉਨ੍ਹਾਂ ਕਿਹਾ ਕਿ ਭਾਰਤ ਵਿੱਚ ਮਨੂ ਸਮਿ੍ਤੀ ਦੇ ਪ੍ਰਭਾਵ ਹੇਠ ਲੋਕਾਂ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡ ਕੇ ਭੇਦਭਾਵ ਕੀਤਾ ਜਾਂਦਾ ਸੀ, ਪਰ ਗੁਰੂ ਸਾਹਿਬ ਦੀ ਸੋਚ ਨੇ ਇਸ ਪ੍ਰਥਾ ਨੂੰ ਚੁਨੌਤੀ ਦਿੱਤੀ ਅਤੇ ਮਨੁੱਖਤਾ ਨੂੰ ਇਕਸਾਰ ਬਣਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਜੀਵਨ ਅਤੇ ਯੋਗਦਾਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਦੇ ਸੰਵਿਧਾਨਕ ਯੋਗਦਾਨਾਂ ਨੂੰ ਯਾਦ ਕਰਦਿਆਂ ਦੱਸਿਆ ਗਿਆ ਕਿ ਉਨ੍ਹਾਂ ਨੇ ਸਮਾਜ ਦੇ ਪਿਛੜੇ ਅਤੇ ਦਬੇ-ਕੁਚਲੇ ਵਰਗਾਂ ਨੂੰ ਹੱਕ ਦਿਵਾਏ ਅਤੇ ਅÏਰਤਾਂ ਨੂੰ ਸਮਾਨਤਾ ਦੇ ਅਧਿਕਾਰ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ | ਨਾਲ ਹੀ ਘੱਟ ਗਿਣਤੀ ਵਰਗਾਂ ਲਈ ਸਿੱਖਿਆ ਅਤੇ ਹੋਰ ਸਹੂਲਤਾਂ ਦੇ ਦਰਵਾਜ਼ੇ ਖੋਲ੍ਹੇ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਦਿਹਾੜੇ ਸਿਰਫ਼ ਮਨੋਰੰਜਨ ਲਈ ਨਹੀਂ, ਸਗੋਂ ਮਹਾਨ ਰਹਿਬਰਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਲਈ ਪ੍ਰੇਰਿਤ ਕਰਦੇ ਹਨ | ਇਸ ਮੌਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਦੇ ਤੌਰ 'ਤੇ ਕੇਕ ਕੱਟਿਆ ਗਿਆ | ਇਸ ਸਮਾਗਮ ਦੌਰਾਨ ਮਾਸਟਰ ਅਮਰ ਨਾਥ ਵੱਲੋਂ ਆਪਣੇ ਪਿਤਾ ਚੌਧਰੀ ਫਕੀਰ ਚੰਦ ਦੀ ਯਾਦ ਵਿੱਚ 'ਚੌਧਰੀ ਫ਼ਕੀਰ ਚੰਦ ਵਿਦਿਆ ਰਤਨ ਪੁਰਸਕਾਰ' ਦੀ ਸ਼ੁਰੂਆਤ ਕੀਤੀ ਗਈ | ਇਸ ਦੇ ਤਹਿਤ ਪੜ੍ਹਾਈ ਵਿੱਚ ਅੱਗੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਿੱਖਿਆ ਸਮਗਰੀ ਵੰਡ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਦੱਸਿਆ ਕਿ ਭਵਿੱਖ ਵਿੱਚ ਇਸ ਪੁਰਸਕਾਰ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਹੋਰ ਵਧਾਇਆ ਜਾਵੇਗਾ ਤਾਂ ਜੋ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਪੇ੍ਰਰਨਾ ਮਿਲੇ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰਸ਼ਾਦ ਸਿੰਘ, ਵਾਈਸ ਪ੍ਰਧਾਨ ਚੰਚਲ ਸਿੰਘ, ਸਹਾਇਕ ਪ੍ਰਧਾਨ ਗੁਰਪ੍ਰੀਤ ਸਿੰਘ, ਜਨਰਲ ਸਕੱਤਰ ਰਾਜਵਿੰਦਰ ਸਿੰਘ, ਖ਼ਜ਼ਾਨਚੀ ਸੁਰਿੰਦਰਪਾਲ, ਪ੍ਰਬੰਧਕ ਵਿੱਕੀ ਰਾਮ, ਮੈਂਬਰ ਅਵਤਾਰ ਸਿੰਘ, ਜੱਗੀ ਸਿੰਘ ਸਮੇਤ ਹੋਰ ਕਈ ਪਤਵੰਤੇ ਹਾਜ਼ਰ ਸਨ |
ਖ਼ਾਲਸਾ ਸਾਜਨਾ ਦਿਵਸ, ਬਡਾ. ਬੀ. ਆਰ. ਅੰਬੇਡਕਰ ਜੈਅੰਤੀ ਤੇ ਸੰਗਰਾਂਦ ਦਾ ਦਿਹਾੜਾ ਮਨਾਇਆ
ਅਜੀਤ ਡੈਸਕ
15-04-2026