12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮਲਕੀਤ ਸਿੰਘ ਐਸ. ਸੀ. ਵਿੰਗ (ਸ਼ਹਿਰੀ) ਸਮਰਾਲਾ ਪ੍ਰਧਾਨ ਨਿਯੁਕਤ ਅਕਾਲੀ ਦਲ ਦੇ ਪਰਿਵਾਰ 'ਚ ਹੋ ਰਿਹਾ ਵਾਧਾ, ਆਪ ਮੁਹਾਰੇ ਜੁੜ ਰਹੇ ਨੇ ਲੋਕ- ਪਰਮਜੀਤ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 15-04-2026
ਸਮਰਾਲਾ, 14 ਅਪ੍ਰੈਲ (ਗੋਪਾਲ ਸੋਫਤ)-ਸਮਰਾਲਾ ਨਗਰ ਕੌਂਸਲ ਦੀਆਂ ਚੋਣਾਂ, ਜਿਨ੍ਹਾਂ ਬਾਰੇ ਕਿਸੇ ਵੀ ਸਮੇਂ ਐਲਾਨ ਹੋ ਸਕਦਾ ਹੈ | ਸਾਰੀਆਂ ਸਿਆਸੀ ਪਾਰਟੀਆਂ ਆਪੋ ਆਪਣੇ ਕੇਡਰ ਨਾਲ ਚੋਣ ਮੈਦਾਨ ਵਿੱਚ ਕੁੱਦਣ ਲਈ ਤਿਆਰ ਹਨ, ਪ੍ਰੰਤੂ ਜੇਕਰ ਸਮਰਾਲਾ ਸ਼ਹਿਰ ਦੀਆਂ ਵੱਖ ਵੱਖ ਸੁੱਖ ਸਹੂਲਤਾਂ ਅਤੇ ਮੁੱਦਿਆਂ ਸਬੰਧੀ ਗੱਲ ਕੀਤੀ ਜਾਵੇ ਤਾਂ ਸਮਰਾਲਾ ਸ਼ਹਿਰ ਵਿੱਚ ਅਜੇ ਵੀ ਬਹੁਤ ਘਾਟਾਂ ਹਨ, ਜਿਨ੍ਹਾਂ ਨੂੰ ਸਿਆਸੀ ਦਮ ਤੇ ਨਹੀਂ ਆਮ ਲੋਕਾਂ ਦੇ ਸਹਿਯੋਗ ਨਾਲ ਦੂਰ ਕੀਤਾ ਜਾ ਸਕਦਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਹਲਕਾ ਇੰਚਾਰਜ ਸਮਰਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਲਗਾਉਣ ਅਤੇ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੂੰ ਸ਼ਾਮਲ ਕਰਨ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਅੱਜ ਮੈਂ ਸਮੁੱਚੇ ਸ਼ਹਿਰ ਨਿਵਾਸੀਆਂ ਅੱਗੇ ਪਹਿਲਕਦਮੀ ਕਰਦੇ ਹੋਏ ਅਪੀਲ ਕਰਦਾ ਹਾਂ ਕਿ ਜੇਕਰ ਸਾਡਾ ਸ਼ਹਿਰ ਸੁੱਖ ਸਹੂਲਤਾਂ ਤੋਂ ਸੱਖਣਾ ਹੈ ਭਾਵ ਗੰਦੇ ਪਾਣੀ ਦੇ ਨਿਕਾਸੀ ਦੀ ਸਮੱਸਿਆ ਹੈ, ਗਲੀਆਂ ਨਾਲੀਆਂ ਕੱਚੀਆਂ ਹਨ, ਗੰਦਗੀ ਦੇ ਢੇਰ ਲੱਗੇ ਹੋਏ ਜਾਂ ਹੋਰ ਘਾਟਾਂ ਹਨ, ਉਨ੍ਹਾਂ ਦੀ ਜ਼ਿੰਮੇਵਾਰੀ ਅਸੀਂ ਸਾਰੇ ਚੁੱਕੀਏ ਇਨ੍ਹਾਂ ਨੂੰ ਜਲਦੀ ਦਰੁਸਤ ਕੀਤਾ ਜਾ ਸਕਦਾ ਹੈ | ਇਸ ਸਬੰਧੀ ਮੇਰੇ ਨਾਲ ਫ਼ੋਨ ਜਾਂ ਖ਼ੁਦ ਮਿਲ ਕੇ ਉਹ ਵਿਅਕਤੀ ਗੱਲ ਕਰਦੇ ਹਨ, ਜਿਨ੍ਹਾਂ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ, ਬਲਕਿ ਉਹ ਸਮਾਜ ਸੇਵਾ ਵਜੋਂ ਸੇਵਾ ਕਰਨੀ ਚਾਹੁੰਦੇ ਹਨ ਅਤੇ ਚੋਣ ਲੜਨੀ ਚਾਹੁੰਦੇ ਹਨ | ਉਸ ਲਈ ਸ਼੍ਰੋਮਣੀ ਅਕਾਲੀ ਦਲ ਦੋਵੇਂ ਬਾਂਹਾਂ ਨਾਲ ਤੁਹਾਡਾ ਸਵਾਗਤ ਕਰਨ ਲਈ ਤਿਆਰ ਹੈ ਤਾਂ ਜੋ ਸਮਰਾਲਾ ਸ਼ਹਿਰ ਨੂੰ ਇੱਕ ਵਿਕਸਤ ਸ਼ਹਿਰ ਬਣਾ ਸਕੀਏ | ਮੇਰੀ ਇਸ ਕੋਸ਼ਿਸ਼ ਸਦਕਾ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵੱਧ ਰਹੇ ਰੁਝਾਨ ਸਦਕਾ ਬਹੁਤ ਵਿਅਕਤੀ ਆਪਣੇ ਆਪ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲਈ ਉਤਾਵਲੇ ਹਨ | ਜਿਸ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸ. ਸੀ. ਵਿੰਗ (ਸ਼ਹਿਰੀ) ਸਮਰਾਲਾ ਦੇ ਪ੍ਰਧਾਨ ਵਜੋਂ ਮਲਕੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵਿੱਚ ਮਨਪ੍ਰੀਤ ਸਿੰਘ ਮਨੀ ਅਤੇ ਸਤਵਿੰਦਰ ਸਿੰਘ (ਜੱਸੀ ਟੇਲਰ) ਸ਼ਾਮਲ ਹੋਏ | ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਨੇ ਹਮੇਸ਼ਾ ਹੀ ਮਿਹਨਤੀ ਵਰਕਰਾਂ ਦਾ ਸਤਿਕਾਰ ਕੀਤਾ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੁਆਰਾ ਕੀਤੇ ਕੰਮਾਂ ਨੂੰ ਦੇਖਦੇ ਹੋਏ ਅਹੁਦੇ ਦਿੱਤੇ ਜਾਂਦੇ ਹਨ | ਇਸ ਮੌਕੇ ਮਲਕੀਤ ਸਿੰਘ ਨੇ ਐਸ. ਸੀ. ਵਿੰਗ (ਸ਼ਹਿਰੀ) ਪ੍ਰਧਾਨ ਬਣਨ ਉਪਰੰਤ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਹੀ ਇੱਕ ਅਜਿਹੀ ਪਾਰਟੀ ਹੈ ਜਿੱਥੇ ਬਿਨਾਂ ਕਿਸੇ ਵਿਤਕਰੇ ਤੋਂ ਵਰਕਰਾਂ ਦੇ ਕੀਤੇ ਕੰਮਾਂ ਦਾ ਮੁੱਲ ਪੈਂਦਾ ਹੈ | ਪਰਮਜੀਤ ਸਿੰਘ ਢਿੱਲੋਂ ਵੱਲੋਂ ਸਮਰਾਲਾ ਸ਼ਹਿਰ ਦੇ ਵਿਕਾਸ ਲਈ ਜੋ ਸਾਰੀਆਂ ਸਮਾਜਸੇਵੀ ਸੰਸਥਾਵਾਂ ਅਤੇ ਸਮਰਾਲਾ ਸ਼ਹਿਰ ਦੇ ਵਿਕਾਸ ਪ੍ਰਤੀ ਚਿੰਤਾ ਕਰਨ ਵਾਲੇ ਵਿਅਕਤੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੁੱਲ੍ਹਾ ਸੱਦਾ ਹੈ, ਜਿਸ ਨਾਲ ਸਮਰਾਲਾ ਸ਼ਹਿਰ ਦਾ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਹੋਵੇ | ਇਸ ਗੱਲ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਸਮਰਾਲਾ ਸ਼ਹਿਰ ਨਿਵਾਸੀਆਂ ਦੇ ਕਾਫੀ ਪ੍ਰਭਾਵ ਪਾਇਆ ਹੈ, ਜਿਨ੍ਹਾਂ ਵਿੱਚ ਖ਼ਾਸ ਕਰਕੇ ਨੌਜਵਾਨਾਂ ਤੇ, ਜੋ ਆਪ ਮੁਹਾਰੇ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲਈ ਤਿਆਰ ਹਨ ਅਤੇ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿੱਚ ਹੋਰ ਵੀ ਵਾਧਾ ਹੋਵੇਗਾ | ਸਮਾਗਮ ਦੇ ਅਖੀਰ ਵਿੱਚ ਪਰਮਜੀਤ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਨੌਜਵਾਨਾਂ ਅਤੇ ਸ਼ਹਿਰ ਨਿਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਪਹਿਲ ਸਮਰਾਲਾ ਸ਼ਹਿਰ ਦਾ ਵਿਕਾਸ ਹੈ ਅਤੇ ਇੱਥੋਂ ਦੇ ਵਸਨੀਕਾਂ ਨੂੰ ਸੁੱਖ ਸਹੂਲਤਾਂ ਦੇਣਾ ਹੈ, ਜਿਸ ਸਬੰਧੀ ਉਹ ਪੂਰੀ ਤਰ੍ਹਾਂ ਸਾਥ ਦੇਣ ਲਈ ਤਿਆਰ ਹਨ | ਇਸ ਮੌਕੇ ਉਪਰੋਕਤ ਤੋਂ ਇਲਾਵਾ ਜਸਮੇਲ ਸਿੰਘ ਬੌਂਦਲੀ, ਡਾ. ਪਰਵਿੰਦਰ ਸਿੰਘ ਬੱਲੀ, ਸੁਰਿੰਦਰ ਸਿੰਘ ਬਿੱਟੂ ਬੇਦੀ, ਪਰਮਜੀਤ ਕੌਰ ਕੰਗ, ਸੁਰਿੰਦਰ ਕੌਰ ਕੌਫੀ, ਪ੍ਰਕਾਸ਼ ਕੌਰ, ਅੰਮਿ੍ਤਪਾਲ ਸਿੰਘ ਗੁਰੋਂ, ਅਰਸ਼ਦੀਪ ਸਿੰਘ ਰਾਏ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ ਢਿੱਲੋਂ, ਹਰਮਹਿਕ ਸਿੰਘ, ਕਮਲਦੀਪ ਸਿੰਘ ਢਿੱਲੋਂ, ਕੁਲਦੀਪ ਮੁਨੀਮ, ਮਨਦੀਪ ਮੋਨੀ, ਪਰਵਿੰਦਰ ਸਿੰਘ ਬਾਵਾ, ਬਲਜੀਤ ਸਿੰਘ, ਭੁਪਿੰਦਰ ਸਿੰਘ, ਹਰਮਨ ਸਿੰਘ, ਗੁਲਸ਼ਾਨ ਸਿੰਘ, ਸ਼ਿਆਮ ਲਾਲ, ਸ਼ਿਵ ਕੁਮਾਰ ਬੈਂਸ, ਬਲਜਿੰਦਰ ਸਿੰਘ, ਸੁਖਪਾਲ ਸਿੰਘ ਐਡਵੋਕੇਟ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਅÏਰਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ ਪਰਿਵਾਰ 'ਚ ਹੋ ਰਿਹਾ ਵਾਧਾ, ਆਪ ਮੁਹਾਰੇ ਜੁੜ ਰਹੇ ਨੇ ਲੋਕ- ਪਰਮਜੀਤ ਸਿੰਘ ਢਿੱਲੋਂ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ, ਬਡਾ. ਬੀ. ਆਰ. ਅੰਬੇਡਕਰ ਜੈਅੰਤੀ ਤੇ ਸੰਗਰਾਂਦ ਦਾ ਦਿਹਾੜਾ ਮਨਾਇਆ
Ad Position 24