ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਨਵੀਂ ਆਬਾਦੀ ਸਥਿਤ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਸ਼੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈੱਲਫੇਅਰ ਸਭਾ ਖੰਨਾ ਦੇ ਚੇਅਰਮੈਨ ਸੁਖਦੇਵ ਸਿੰਘ ਕਲਸੀ ਅਤੇ ਪ੍ਰਧਾਨ ਬਲਵਿੰਦਰ ਸਿੰਘ ਸੌਂਦ ਦੀ ਅਗਵਾਈ ਹੇਠਾਂ ਭਗਵਾਨ ਸ਼੍ਰੀ ਵਿਸ਼ਵਕਰਮਾ ਮੂਰਤੀ ਸਥਾਪਨਾ ਦਿਵਸ ਸਮਾਗਮ 19 ਅਪ੍ਰੈਲ, ਦਿਨ ਐਤਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸਭਾ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਪਹੰੁਚਣਗੇ, ਜਦੋਂ ਝੰਡੇ ਦੀ ਰਸਮ ਇੰਦਰਜੀਤ ਸਿੰਘ ਸੋਹਲ (ਹਰੀਸਰ ਪਲਾਈਵੁੱਡ ਲੁਧਿਆਣਾ ਆਪਣੇ ਕਰ ਕਮਲਾ ਨਾਲ ਅਦਾ ਕਰਨਗੇ | ਉਨ੍ਹਾਂ ਅੱਗੇ ਦੱਸਿਆ ਕਿ ਮੂਰਤੀ ਇਸ਼ਨਾਨ ਉਪਰੰਤ ਹਵਨਯੱਗ ਦਾ ਆਯੋਜਨ ਕੀਤਾ ਜਾਵੇਗਾ ਅਤੇ ਧਾਰਮਿਕ ਸਮਾਗਮ ਦੌਰਾਨ ਪੰਡਤ ਸੁਨੀਲ ਕੁਮਾਰ ਦੂਜੇ ਜੀ ਦੀ ਸੰਕੀਰਤਨ ਮੰਡਲੀ ਵੱਲੋਂ ਬਾਬਾ ਵਿਸ਼ਵਕਰਮਾ ਜੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਸਫਲਤਾ ਲਈ ਵੱਖ-ਵੱਖ ਸਬ ਕਮੇਟੀਆਂ ਬਣਾ ਕੇ ਮੈਂਬਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਉਕਤ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਚੇਅਰਮੈਨ ਹਰਜੀਤ ਸਿੰਘ ਸੋਹਲ, ਵਾਇਸ ਚੇਅਰਮੈਨ ਹਰਮੇਸ਼ ਲੋਟੇ, ਪ੍ਰਧਾਨ ਬਲਵਿੰਦਰ ਸਿੰਘ ਸੌਂਦ, ਜਨਰਲ ਸਕੱਤਰ ਰਾਜਿੰਦਰ ਸਿੰਘ ਸੋਹਲ, ਮੀਤ ਪ੍ਰਧਾਨ ਗੁਰਪ੍ਰੀਤ ਦੇਵਗਨ, ਖਜਾਨਚੀ ਗੁਰਚਰਨ ਸਿੰਘ ਵਿਰਦੀ, ਪੈੱ੍ਰਸ ਸਕੱਤਰ ਪਰਮਜੀਤ ਸਿੰਘ ਧੀਮਾਨ, ਨਰਿੰਦਰ ਮਾਨ, ਪੂਰਨ ਸਿੰਘ ਲੋਟੇ, ਆਦਰਸ਼ ਕੁਮਾਰ ਭੇਲੇ, ਦਲਵੀਰ ਸਿੰਘ ਰੂਪਰਾਏ, ਜਸਵਿੰਦਰ ਸਿੰਘ ਜੰਡੂ ਅਤੇ ਹੋਰ ਮੈਂਬਰ ਹਾਜ਼ਰ ਸਨ |