11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਿਆੜ੍ਹ 'ਚ ਕਾਂਗਰਸ ਨੇ ਡਾਕਟਰ ਅੰਬੇਡਕਰ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਮਲੌਦ, 14 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਬਲਾਕ ਕਾਂਗਰਸ ਮਲੌਦ ਅਤੇ ਬਲਾਕ ਕਾਂਗਰਸ ਦੋਰਾਹਾ ਦੀ ਮਹੀਨਾਵਾਰ ਮੀਟਿੰਗ ਬਲਾਕ ਮਲੌਦ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਅਤੇ ਬਲਾਕ ਦੋਰਾਹਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਟੀਨੂੰ ਦੀ ਅਗਵਾਈ ਵਿੱਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਸਿਆੜ੍ਹ ਦੀ ਦੇਖ ਰੇਖ ਹੇਠ ਪਿੰਡ ਸਿਆੜ੍ਹ ਵਿਖੇ ਹੋਈ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸ਼ਿਰਕਤ ਕੀਤੀ | ਮੀਟਿੰਗ ਉਪਰੰਤ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਉ ਅੰਬੇਡਕਰ ਸਾਹਿਬ ਦਾ ਜਨਮ ਦਿਵਸ ਪੈਦਲ ਮਾਰਚ ਕਰਕੇ ਮਨਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾਂ, ਸਾਬਕਾ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ਰੋੜੀਆ ਕੌਂਸਲਰ, ਸੰਮਤੀ ਚੇਅਰਮੈਨ ਨਿਰਮਲ ਸਿੰਘ ਗੋਗਾ, ਸੰਮਤੀ ਮੈਂਬਰ ਪ੍ਰੋ. ਗੁਰਮੁੱਖ ਸਿੰਘ ਗੋਮੀ ਸਿਆੜ੍ਹ ਆਦਿ ਆਗੂਆਂ ਨੇ ਵੀ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਲੱਖਾ ਪਾਇਲ ਨੇ ਕਿਹਾ ਕਿ ਅੱਜ ਦਾ ਦਿਹਾੜਾ ਬਹੁਤ ਗੌਰਵਮਈ ਹੈ ਕਿਉਂਕਿ ਇਸ ਦਿਨ ਜਿੱਥੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ
ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ, ਉੱਥੇ ਅੱਜ ਦੇ ਦਿਨ ਹੀ ਸੰਵਿਧਾਨ ਦੇ ਨਿਰਮਾਤਾ ਅਤੇ ਦਲਿਤਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਹੋਇਆ | ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗਿੱਲ ਬੇਰਕਲਾਂ, ਪ੍ਰਧਾਨ ਟੀਨੂੰ ਅਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਉ ਅੰਬੇਡਕਰ ਦੀਆਂ ਫੋਟੋਆਂ
ਤਾਂ ਲਗਾਉਂਦੀ ਹੈ, ਪਰ ਕੰਮ ਉਨ੍ਹਾਂ ਦੀ ਸੋਚ ਤੋ ਉਲਟ ਕਰਦੀ ਹੈ | ਇਸ ਮੌਕੇ ਡਾ. ਭਗਤ ਸਿੰਘ ਮਿੰਟੂ ਸਿਹੌੜਾ ਸੋਸ਼ਲ ਮੀਡੀਆ ਇੰਚਾਰਜ, ਜਤਿੰਦਰ ਸਿੰਘ ਚੋਮੋ ਚੇਅਰਮੈਨ ਕਿਸਾਨ ਸੈਲ ਮਲੌਦ, ਬਲਵੰਤ ਰਾਮ ਪੱਪੂ ਮਾਡਲ ਟਾਊਨ, ਬਲਵਿੰਦਰ ਸਿੰਘ ਸੀਹਾ ਦੌਦ, ਪਰਮਜੀਤ ਸਿੰਘ ਕਾਲਾ ਝੱਮਟ, ਸਤਿੰਦਰਦੀਪ ਕੌਰ ਦੀਪੀ ਮਾਂਗਟ ਪ੍ਰਧਾਨ ਮਹਿਲਾ ਕਾਂਗਰਸ, ਗੁਰਬਾਜ਼ ਸਿੰਘ ਜੁਲਮਗੜ੍ਹ, ਬਲਵਿੰਦਰ ਸਿੰਘ ਬਿੰਦੀ ਕੂਹਲੀ ਕਲਾਂ, ਸੋਨੀ ਕੂਹਲੀ, ਮਨਪ੍ਰੀਤ ਸਿੰਘ ਘਲੋਟੀ, ਦਰਸ਼ਨ ਸਿੰਘ ਕਰਤਾਰਪੁਰ, ਰੁਪਿੰਦਰ ਸਿੰਘ ਗੋਲਡੀ ਭਰਥਲਾ ਰੰਧਾਵਾ, ਜਸਵੀਰ ਸਿੰਘ ਸ਼ੀਹਾਂ ਦੋਦ, ਮਨਮੋਹਨ ਸਿੰਘ ਭੀਖੀ, ਬਿੱਲੂ ਸਿੰਘ ਭੀਖੀ, ਮੁਕੰਦ ਸਿੰਘ ਨੰਬਰਦਾਰ ਸਿਰਥਲਾ, ਜਸਵੀਰ ਸਿੰਘ ਗੋਸਲਾ, ਨਿਰਭੈ ਸਿੰਘ ਗੋਸਲਾ, ਇੰਦਰਜੀਤ ਸਿੰਘ ਕੁਲਾਹੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਪਾਇਲ ਦੇ ਵੱਖ ਵੱਖ ਪਿੰਡਾਂ ਤੋਂ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ
Ad Position 24