ਰਾੜਾ ਸਾਹਿਬ, 14 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਅੱਜ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਉ ਅੰਬੇਡਕਰ ਦੀ ਜਨਮ ਸ਼ਤਾਬਦੀ ਪਿੰਡ ਸਿਆੜ ਵਿਖੇ ਜ਼ਿਲਾ ਕਾਂਗਰਸ ਕਮੇਟੀ ਖੰਨਾ ਵੱਲੋਂ ਸਾਬਕਾ ਵਿਧਾਇਕ ਅਤੇ ਜ਼ਿਲਾ ਪ੍ਰਧਾਨ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਸੋਚ ਡਾ. ਭੀਮ ਰਾਉ ਅੰਬੇਡਕਰ ਕਲੱਬ ਸਿਆੜ ਦੇ ਸਹਿਯੋਗ ਨਾਲ ਮਨਾਈ ਗਈ | ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸਾਥੀਆਂ ਸਮੇਤ ਡਾ. ਭੀਮ ਰਾਉ ਅੰਬੇਡਕਰ ਜੀ ਦੀ ਤਸਵੀਰ ਤੇ ਫੁੱਲ ਮਲਾਵਾਂ ਭੇਟ ਕਰਦਿਆਂ ਜਿੱਥੇ ਸਮੂਹ ਲੋਕਾਂ ਨੂੰ ਵਧਾਈ ਦਿੱਤੀ ਉੱਥੇ ਹੀ ਉਨਾਂ ਕਿਹਾ ਕਿ ਡਾ. ਅੰਬੇਡਕਰ ਜੀ ਭਾਰਤ ਸੰਵਿਧਾਨ ਦੇ ਆਰਕੀਟੈਕਟ ਵਜੋਂ ਜਾਣੇ ਜਾਂਦੇ ਹਨ | ਉਹ ਦਲਿਤ ਵਰਗ ਸਮੇਤ ਸਮਾਜ ਦੇ ਹਰ ਕਮਜ਼ੋਰ ਵਰਗ ਲਈ ਲੜੇ ਅਤੇ ਵਿਤਕਰੇ ਵਿਰੁੱਧ ਆਵਾਜ਼ ਉਠਾਈ ਜਿਸ ਕਰਕੇ ਅਸੀ ਉਨਾਂ ਨੂੰ ਸਲਾਮ ਕਰਦੇ ਹਾਂ | ਇਸ ਮੌਕੇ ਚੇਅਰਮੈਨ ਕਮਲਜੀਤ ਸਿੰਘ ਸਿਆੜ, ਸੰਮਤੀ ਮੈਂਬਰ ਪ੍ਰੋ. ਗੁਰਮੁਖ ਸਿੰਘ ਗੋਮੀ ਸਿਆੜ , ਬਲਾਕ ਕਾਂਗਰਸ ਕਮੇਟੀ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ, ਬਲਾਕ ਕਾਂਗਰਸ ਕਮੇਟੀ ਦੋਰਾਹਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ (ਟੀਨੂੰ ਘਲੋਟੀ), ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ, ਜਿਲਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ, ਬਲਾਕ ਸੰਮਤੀ ਮਲੋਦ ਦੇ ਚੇਅਰਮੈਨ ਨਿਰਮਲ ਸਿੰਘ ਗੋਗਾ, ਪ੍ਰਧਾਨ ਜਸਵੀਰ ਸਿੰਘ ਜੱਸੀ, ਰਾਜਿੰਦਰ ਸਿੰਘ ਆਈ ਟੀ. ਆਈ, ਮਲਕੀਤ ਸਿੰਘ, ਪੰਚ ਜਗਜੀਤ ਸਿੰਘ, ਪੰਚ ਲਖਵੀਰ ਸਿੰਘ, ਪੰਚ ਦਸਵਿੰਦਰ ਸਿੰਘ, ਪੰਚ ਮਨਪ੍ਰੀਤ ਸਿੰਘ, ਸ਼ਿੰਗਾਰਾ ਸਿੰਘ, ਰਣਜੀਤ ਸਿੰਘ, ਦਲਜੀਤ ਸਿੰਘ ਬਿੱਲੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਲਾਕ ਕਾਂਗਰਸ ਮਲੌਦ, ਬਲਾਕ ਕਾਂਗਰਸ ਦੋਰਾਹਾ ਅਤੇ ਸੋਚ ਡਾ. ਭੀਮ ਰਾਉ ਅੰਬੇਡਕਰ ਕਲੱਬ ਸਿਆੜ ਦੇ ਅਹੁਦੇਦਾਰ ਅਤੇ ਮੈਂਬਰ ਸਨ |