ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ (ਰਜਿ:) ਖੰਨਾ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਡਾਕਟਰ ਅੰਬੇਡਕਰ ਸਾਹਿਬ ਦੇ ਬੁੱਤ ਨੂੰ ਫੁੱਲ ਮਾਲਾਵਾਂ ਪਹਿਨਾ ਕੇ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਗਮ ਵਿੱਚ ਨਗਰ ਪਾਲਿਕਾ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਸੁਸਾਇਟੀ ਦੇ ਜਨਰਲ ਸਕੱਤਰ ਬਲਵੀਰ ਸਿੰਘ ਭੱਟੀ ਨੇ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਉਨਾਂ ਦੁਆਰਾ ਕੀਤੇ ਗਏ ਕੰਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਬਲਵੀਰ ਭੱਟੀ ਨੇ ਅੱਗੇ ਦੱਸਿਆ ਕਿ ਡਾਕਟਰ ਅੰਬੇਡਕਰ ਸਾਹਿਬ ਦਾ ਜਨਮ ਦਿਹਾੜਾ ਵੱਡੇ ਪੱਧਰ ਉੱਤੇ ਮਿਤੀ 19 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਸਥਾਨਕ ਅੰਬੇਡਕਰ ਭਵਨ ਵਿਖੇ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਜਾਵੇਗਾ | ਉਨਾਂ ਅਪੀਲ ਕੀਤੀ ਕਿ ਇਸ ਦਿਨ ਸਮੁੱਚੇ ਇਲਾਕਾ ਨਿਵਾਸੀ ਆਪਣੇ ਪਰਿਵਾਰਾਂ ਨੂੰ ਨਾਲ ਲੈ ਕੇ ਅੰਬੇਡਕਰ ਭਵਨ ਵਿਖੇ ਜ਼ਰੂਰ ਪਹੁੰਚਣ | ਅੰਤ ਵਿੱਚ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਆਏ ਹੋਏ ਸਾਰੇ ਹੀ ਅੰਬੇਡਕਰੀ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਉਨਾਂ ਜੋਰ ਦੇ ਕੇ ਕਿਹਾ ਕਿ ਸਾਨੂੰ ਡਾਕਟਰ ਅੰਬੇਡਕਰ ਸਾਹਿਬ ਦੀਆਂ ਸਿੱਖਿਆਵਾਂ ਨੂੰ ਘਰ ਘਰ ਜ਼ਰੂਰ ਪਹੁੰਚਾਉਣਾ ਚਾਹੀਦਾ ਹੈ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਰਾਜ ਸਿੰਘ ਸੁਹਾਵੀ, ਸੀਨੀ. ਮੀਤ ਪ੍ਰਧਾਨ ਪਾਲ ਸਿੰਘ ਕੈੜੇ, ਮੀਤ ਪ੍ਰਧਾਨ ਈਸ਼ਰ ਸਿੰਘ, ਮੁੱਖ ਸਲਾਹਕਾਰ ਪ੍ਰੇਮ ਸਿੰਘ ਬੰਗੜ, ਖਜਾਨਚੀ ਟੇਕ ਚੰਦ, ਕੌਂਸਲਰ ਸੁਖਮਨਜੀਤ ਸਿੰਘ ਬਡਗੁੱਜਰ, ਕੌਂਸਲਰ ਸੁਰਿੰਦਰ ਕੁਮਾਰ ਬਾਬਾ, ਐਡਵੋਕੇਟ ਹਰਮੇਸ਼ ਜੱਸਲ, ਸਵਰਨ ਸਿੰਘ ਛਿੱਬਰ , ਸੁਰਿੰਦਰ ਸਿੰਘ ਮਾਨੰੂਪੁਰ, ਖੁਸ਼ੀ ਰਾਮ ਚੌਹਾਨ, ਸਮਾਜ ਸੇਵੀ ਚੰਦਨ ਨੇਗੀ, ਦਰਬਾਰਾ ਸਿੰਘ ਖੱਟੜਾ, ਰਾਜਕੁਮਾਰ ਲਖੀਆ, ਗੁਰਦੀਪ ਸਿੰਘ ਦੀਪਾ, ਵਾਤਾਵਾਰਣ ਪ੍ਰੇਮੀ ਹਰਦੀਪ ਸਿੰਘ ਨਸਰਾਲੀ, ਹਰਦੇਵ ਸਿੰਘ, ਪ੍ਰਕਾਸ਼ ਸਿੰਘ, ਗੁਰਮੀਤ ਸਿੰਘ ਜਰਗੜੀ ਆਦਿ ਮੈਂਬਰ ਹਾਜ਼ਰ ਸਨ |