ਮਲੌਦ, 14 ਅਪ੍ਰੈਲ (ਸਹਾਰਨ ਮਾਜਰਾ)-ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀ ਜਨਮ ਜੈਯੰਤੀ ਦੀ ਸਮੁੱਚੀ ਮਾਨਵਤਾ ਨੂੰ ਵਧਾਈ ਦਿੰਦਿਆਂ ਮਾਲਵਾ ਸੋਸ਼ਲ ਐਂਡ ਵੈੱਲਫੇਅਰ ਕਲੱਬ ਮਲੌਦ ਦੇ ਪ੍ਰਧਾਨ ਇੰਜ. ਹਰਮਿੰਦਰਪਾਲ ਸਿੰਘ ਸ/ਮਾਜਰਾ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ ਨੂੰ ਬਾਬਾ ਸਾਹਿਬ ਦੀ ਤਸਵੀਰ ਭੇਂਟ ਕੀਤੀ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵਲੋਂ ਵਡਮੁੱਲੀ ਸੋਚ ਨਾਲ ਦੁਨੀਆਂ ਤੋਂ ਇੱਕ ਬਹੁਤ ਹੀ ਅਨੋਖਾ ਅਤੇ ਵਿਲੱਖਣ ਕਿਸਮ ਦਾ ਸੰਵਿਧਾਨ ਕਲਮਬੱਧ ਕੀਤਾ ਗਿਆ ਹੈ | ਹਰ ਮਨੁੱਖ ਲਈ ਅਧਿਕਾਰਾਂ ਦੇ ਨਾਲ ਫ਼ਰਜ਼ਾਂ ਪ੍ਰਤੀ ਵੀ ਭਰਪੂਰ ਜਾਣਕਾਰੀ ਦਿੱਤੀ ਗਈ ਹੈ | ਹੱਕਾਂ ਦੀ ਪ੍ਰਾਪਤੀ ਲਈ ਅਜਿਹੀ ਕਾਨੂੰਨੀ ਵਿਵਸਥਾ ਕੀਤੀ ਗਈ ਕਿ ਅੱਜ ਦੁਨੀਆਂ ਦੇ ਅਨੇਕਾਂ ਦੇਸ਼ਾਂ ਵਿੱਚ ਵੀ ਬਾਬਾ ਸਾਹਿਬ ਜੀ ਵਲੋਂ ਲਿਖੇ ਸੰਵਿਧਾਨ ਅਨੁਸਾਰ ਆਪਣੇ ਦੇਸ਼ ਦੇ ਕਾਨੂੰਨਾਂ ਵਿਚ ਸੋਧੇ ਜਾ ਰਹੇ ਹਨ | ਇੱਕ ਵੱਖਰੇ ਸਮਾਗਮ ਦੌਰਾਨ ਕੈਂਬਰਿਜ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਸਿੱਖਿਆ ਸ਼ਾਸਤਰੀ ਡਾ. ਕਰਨੈਲ ਸਿੰਘ ਕਾਲੀਆ, ਵਿਸ਼ੇਸ਼ ਮਹਿਮਾਨ ਇੰਦਰਪ੍ਰੀਤ ਸਿੰਘ ਮਾਂਗੇਵਾਲ ਅਤੇ ਪਿ੍ੰ. ਸੰਜੀਵ ਮੋਦਗਿੱਲ ਨੇ ਕਿਹਾ ਕਿ ਅੱਜ ਦੇ ਸਮੇਂ ਦੌਰਾਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੇ ਸੰਵਿਧਾਨ ਨੂੰ ਪੜ੍ਹਨ, ਸਮਝਣ ਅਤੇ ਵਿਚਾਰਨ ਦੀ ਵਧੇਰੇ ਲੋੜ ਹੈ | ਇਸ ਮੌਕੇ ਡਾ. ਇਕਬਾਲ ਮੁਹੰਮਦ, ਇੰਜ. ਦਵਿੰਦਰ ਸਿੰਘ ਬੇਰਖ਼ੁਰਦ, ਅਵਤਾਰ ਸਿੰਘ ਸਿਆੜ, ਡਾ. ਬਲਜਿੰਦਰਪਾਲ ਸਿੰਘ, ਬਲਵੰਤ ਰਾਮ ਪੱਪੂ, ਸੁਖਵਿੰਦਰ ਸਿੰਘ ਦੌਲਤਪੁਰ, ਡਾ. ਲਾਭ ਸਿੰਘ, ਮਾ. ਬਲਜਿੰਦਰ ਸਿੰਘ ਕਾਕਾ ਬੇਰ ਕਲਾਂ, ਬਹਾਬਜੀਤ ਗਿੱਲ, ਠੇਕੇਦਾਰ ਅਵਤਾਰ ਸਿੰਘ ਸਿਆੜ, ਜਤਿੰਦਰ ਪਾਲ ਸ਼ਰਮਾ ਆਦਿ ਕਲੱਬ ਮੈਂਬਰਾਂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ |