ਮਲੌਦ, 14 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਪੋਹਲੇਵਾਸ ਵਿਖੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਵਲੋਂ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਬਹੁਤ ਹੀ ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਬੁਲਾਰਿਆਂ ਵਲੋਂ ਬਾਬਾ ਸਾਹਿਬ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪਾਏ ਪੂਰਨਿਆਂ ਉੱਪਰ ਚੱਲ ਕੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕਦਾ ਹੈ | ਇਸ ਮੌਕੇ ਸੁਦਾਗਰ ਸਿੰਘ ਫ਼ੌਜੀ, ਸਾਬਕਾ ਪੰਚ ਪ੍ਰਗਟ ਸਿੰਘ, ਮਿ: ਰਣਧੀਰ ਸਿੰਘ, ਪ੍ਰਧਾਨ ਸੁਖਦਰਸ਼ਨ ਸਿੰਘ, ਦਲਜੀਤ ਸਿੰਘ, ਗਗਨਪ੍ਰੀਤ ਸਿੰਘ, ਕਰਨਵੀਰ ਸਿੰਘ, ਗੁਰਜੋਤ ਸਿੰਘ, ਹਰਬੰਸ ਸਿੰਘ, ਗੁਰਜੀਤ ਸਿੰਘ, ਸਾਹਿਲ, ਗੁਰਨੂਰ ਸਿੰਘ, ਅਮਨਜੋਤ ਸਿੰਘ, ਬਲਕਾਰ ਸਿੰਘ ਲਸਾੜਾ ਆਦਿ ਹਾਜ਼ਰ ਸਨ |