11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

16% ਡੀ. ਏ. ਸੰਬੰਧੀ ਪੰਜਾਬ ਸਰਕਾਰ ਮਾਨਯੋਗ ਹਾਈ ਕੋਰਟ ਦਾ ਫ਼ੈਸਲਾ ਲਾਗੂ ਕਰੇ - ਮੇਘ ਸਿੰਘ ਜਵੰਦਾ

Ad Position 21
No active advertisement
ਅਜੀਤ ਡੈਸਕ 15-04-2026
ਸਮਰਾਲਾ, 14 ਅਪ੍ਰੈਲ (ਕੁਲਵਿੰਦਰ ਸਿੰਘ)-ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੇ ਬਕਾਏ ਦੀਆਂ ਪੰਜਾਬ ਸਰਕਾਰ ਵੱਲੋਂ ਰੋਕੀਆਂ 16% ਦੀਆਂ 5 ਕਿਸ਼ਤਾਂ ਜਾਰੀ ਕਰਨ ਸਬੰਧੀ ਮਾਨਯੋਗ ਹਾਈ ਕੋਰਟ ਵੱਲੋਂ ਦਿੱਤੇ ਗਏ ਇਤਿਹਾਸਕ ਫ਼ੈਸਲੇ ਨੂੰ ਪੰਜਾਬ ਸਰਕਾਰ ਤੁਰੰਤ ਲਾਗੂ ਕਰੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੈਨਸ਼ਨਰ ਭਵਨ ਸਮਰਾਲਾ ਵਿਖੇ ਪੰਜਾਬ ਪੈਨਸ਼ਨ ਕਲਿਆਣ ਸੰਗਠਨ ਦੀ ਮਾਸਿਕ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੇਘ ਸਿੰਘ ਜਵੰਦਾ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਹੇ | ਉਨ੍ਹਾਂ ਅੱਗੇ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਦਾ ਬਕਾਇਆ ਅਤੇ ਡੀ.ਏ. ਦੀਆਂ ਕਿਸ਼ਤਾਂ ਉਡੀਕਦਿਆਂ ਪੰਜਾਬ ਦੇ 35 ਹਜਾਰ ਪੈਨਸ਼ਨਰ ਰੱਬ ਨੂੰ ਪਿਆਰੇ ਹੋ ਚੁੱਕੇ ਹਨ | ਜੇਕਰ ਪੰਜਾਬ ਸੱਚਮੁੱਚ ਹੀ ਬਜ਼ੁਰਗਾਂ ਦੀ ਹਿਤੈਸ਼ੀ ਹੈ ਜਿਵੇਂ ਕਿ ਸ਼ਹਿਰਾਂ ਬਾਜ਼ਾਰਾਂ ਵਿੱਚ ਸਰਕਾਰ ਵੱਲੋਂ ਵੱਡੇ-ਵੱਡੇ ਇਸ਼ਤਿਹਾਰ ਲਾ ਕੇ ਪੰਜਾਬ ਦੇ ਬਜ਼ੁਰਗਾਂ ਦਾ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਤਾਂ ਮਾਨਯੋਗ ਕੋਰਟ ਦੇ ਹੁਕਮ ਅਨੁਸਾਰ 30 ਜੂਨ ਤੱਕ ਡੀ.ਏ. ਦਾ ਸਾਰਾ ਬਕਾਇਆ ਅਦਾ ਕਰੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਗਠਨ ਦੇ ਸਰਪ੍ਰਸਤ ਟੀ. ਕੇ. ਸ਼ਰਮਾ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਮੁਫ਼ਤ ਦੀਆਂ ਰਿਉੜੀਆਂ ਵੰਡ ਰਹੀ ਦੂਜੇ ਪਾਸੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਜਾਮ ਕੀਤਾ ਹੋਇਆ ਹੈ | ਉਨ੍ਹਾਂ ਅੱਗੇ ਕਿਹਾ ਕਿ ਇੱਕ ਪਾਸੇ ਸਰਕਾਰ ਆਈ. ਏ. ਐਸ., ਆਈ. ਪੀ. ਐਸ, ਆਈ. ਐਫ. ਐਸ. ਤੇ ਲਾਅ ਅਫਸਰਾਂ ਨੂੰ ਪੇ ਕਮਿਸ਼ਨ ਦਾ ਬਕਾਇਆ ਅਤੇ ਡੀਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਦੀ ਹੈ | ਦੂਜੇ ਪਾਸੇ ਮਾਨਯੋਗ ਹਾਈ ਕੋਰਟ ਵਿੱਚ ਵਿੱਤੀ ਹਾਲਤ ਮਾੜੀ ਹੋਣ ਦਾ ਰੋਣਾ ਰੋਂਦੀ ਹੈ | ਪੰਜਾਬ ਪਾਵਰਕਾਮ ਪੈਨਸ਼ਨਰ ਐਸੋ: ਤੋਂ ਸਿਕੰਦਰ ਸਿੰਘ ਮੰਡਲ ਪ੍ਰਧਾਨ, ਰੌਸ਼ਨ ਲਾਲ ਅਰੋੜਾ, ਨੇਤਰ ਸਿੰਘ ਨੇਤਰ, ਕੁਲਭੂਸ਼ਣ ਸ਼ਰਮਾ ਅਤੇ ਗੁਰਚਰਨ ਸਿੰਘ ਸਰਵਰਪੁਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਸਰਵਉੱਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੇ ਵੀ ਕੇਰਲ ਸਰਕਾਰ ਨੂੰ ਫੈਸਲਾ ਦਿੱਤਾ ਹੈ ਕਿ ਸਰਕਾਰ ਮੁਲਾਜ਼ਮਾਂ ਤੇ ਅਫਸਰਾਂ ਵਿਚਕਾਰ ਤਨਖ਼ਾਹ ਸਬੰਧੀ ਵਿਤਕਰਾ ਨਹੀਂ ਕਰ ਸਕਦੀ | ਮੰਚ ਸੰਚਾਲਨ ਦੀ ਭੂਮਿਕਾ ਲੈਕਚਰਾਰ ਵਿਜੇ ਕੁਮਾਰ ਸ਼ਰਮਾ ਵੱਲੋਂ ਬਾਖ਼ੂਬੀ ਨਿਭਾਈ ਗਈ | ਅੰਤ ਵਿੱਚ ਸੰਗਠਨ ਦੇ ਸੀਨੀਅਰ ਵਾਈਸ ਪ੍ਰਧਾਨ ਮਾ. ਚਰਨਜੀਤ ਸਿੰਘ ਨੇ ਹਾਜ਼ਰ ਪੈਨਸ਼ਨਰਾਂ ਦਾ ਧੰਨਵਾਦ ਕੀਤਾ | ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਦਲੀਪ ਸਿੰਘ ਵਾਈਸ ਪ੍ਰਧਾਨ, ਗੁਰਚਰਨ ਸਿੰਘ, ਦਰਸ਼ਨ ਸਿੰਘ ਕੰਗ, ਲਾਭ ਸਿੰਘ ਕੋਟਲਾ ਸਮਸ਼ਪੁਰ, ਕੈਸੀਅਰ ਪ੍ਰੇਮ ਨਾਥ, ਕੁਲਵੰਤ ਰਾਏ ਸੀਨੀਅਰ ਮੈਂਬਰ, ਸੁਨੀਲ ਸ਼ੁਕਲਾ, ਮੇਲਾ ਸਿੰਘ, ਬਲਵਿੰਦਰ ਸਿੰਘ ਪੁਲਿਸ ਵਿਭਾਗ, ਮਾ. ਸੁਰਿੰਦਰ ਵਰਮਾ, ਪ੍ਰੇਮ ਚੰਦ, ਯਸ਼ਪਾਲ ਮਿੰਟਾ, ਕਮਲਜੀਤ ਸ਼ਰਮਾ, ਪਿ੍ੰਸੀ: ਹਰਿੰਦਰ ਸਿੰਘ, ਹਿੰਮਤ ਸਿੰਘ, ਭਰਪੂਰ ਸਿੰਘ ਬੀਜਾ, ਹਰਬੰਸ ਸਿੰਘ, ਸਤਪਾਲ ਪੁਰੀ, ਜੈ ਰਾਮ, ਪਿ੍ਥੀ ਸਿੰਘ, ਰਤਨ ਲਾਲ, ਨਰੇਸ਼ ਕੁਮਾਰ ਆਦਿ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਵਿਸਾਖੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸਿੱਧਸਰ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
Ad Position 24