11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਵਿਸਾਖੀ ਦਿਹਾੜਾ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਮਾਛੀਵਾੜਾ ਸਾਹਿਬ, 14 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਸੰਗਤਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਗੁਰੂ ਘਰ ਵਿਖੇ ਦਰਸ਼ਨਾਂ ਲਈ ਸੰਗਤ ਭਾਰੀ ਗਿਣਤੀ 'ਚ ਪੁੱਜੀ ਅਤੇ ਇਸ ਮੌਕੇ ਅੰਮਿ੍ਤ ਸੰਚਾਰ ਵੀ ਕੀਤਾ ਗਿਆ | ਜਿਸ ਵਿਚ 200 ਤੋਂ ਵੱਧ ਪ੍ਰਾਣੀ ਅੰਮਿ੍ਤ ਸੰਚਾਰ ਦੌਰਾਨ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਅਨੁਸਾਰ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਕਰਨ ਉਪਰੰਤ ਦੀਵਾਨ ਹਾਲ ਵਿਚ ਦੀਵਾਨ ਸਜਾਏ ਗਏ | ਇਸ ਮੌਕੇ ਪ੍ਰਸਿੱਧ ਰਾਗੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਢਾਡੀ ਜਥਿਆਂ ਵਲੋਂ ਇਤਿਹਾਸਕ ਪ੍ਰਸੰਗ ਸੁਣਾਏ ਗਏ | ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਵੀ ਕੀਰਤਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਬਾਜਵਾ ਤੇ ਜਥੇਦਾਰ ਰਣਜੀਤ ਸਿੰਘ ਮੰਗਲੀ ਨੇ ਸ਼ਮੂਲੀਅਤ ਕੀਤੀ ਜਿਨਾਂ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ | ਮਹਾਨ ਇਤਿਹਾਸਕਾਰ ਤੇ ਚਿੱਤਰਕਾਰ ਜਗਦੀਸ਼ ਸਿੰਘ ਬਰਾੜ ਵਲੋਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਮਾਛੀਵਾੜਾ ਇਲਾਕੇ ਤੋਂ ਇਲਾਵਾ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਇਤਿਹਾਸ ਜੰਡ ਸਾਹਿਬ ਅਤੇ ਖੂਹ ਦੇ ਦਰਸ਼ਨ ਕਰ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਤੋਂ ਇਲਾਵਾ ਸੰਗਤਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ, ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਕਿ੍ਪਾਨ ਭੇਟ ਸਾਹਿਬ ਦੇ ਵੀ ਦਰਸ਼ਨ ਕੀਤੇ | ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਵੱਲੋਂ ਆਈਆਂ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਤੋਂ ਇਲਾਵਾ ਲੰਗਰ ਵੀ ਲਗਾਏ ਹੋਏ ਸਨ | ਇਸ ਮੌਕੇ ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਜਾਤੀਵਾਲ, ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਬਾਬਾ ਮੋਹਣ ਸਿੰਘ, ਜਸਵੀਰ ਸਿੰਘ ਗਿੱਲ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਗੁਰਮੁਖ, ਅਕਾਊਾਟੈਂਟ ਸੁਖਦੇਵ ਸਿੰਘ, ਖਜਾਨਚੀ ਜਸਪਿੰਦਰ ਸਿੰਘ, ਭੁਪਿੰਦਰ ਸਿੰਘ ਰਿਕਾਰਡ ਕੀਪਰ, ਐਡਵੋਕੇਟ ਗੁਰਜੀਤ ਮਿੱਠੇਵਾਲ, ਉਪਜਿੰਦਰ ਸਿੰਘ ਅÏਜਲਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭੌਰਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦੂਸਰੇ ਦਸਤਾਰ, ਦੁਮਾਲਾ ਅਤੇ ਲੰਬੇ ਕੇਸਾਂ ਦੇ ਹੋਏ ਮੁਕਾਬਲੇ ਅਗਲੀ ਖ਼ਬਰ 16% ਡੀ. ਏ. ਸੰਬੰਧੀ ਪੰਜਾਬ ਸਰਕਾਰ ਮਾਨਯੋਗ ਹਾਈ ਕੋਰਟ ਦਾ ਫ਼ੈਸਲਾ ਲਾਗੂ ਕਰੇ - ਮੇਘ ਸਿੰਘ ਜਵੰਦਾ
Ad Position 24