ਰਾੜਾ ਸਾਹਿਬ, 14 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)- ਗੁ. ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਅਮਰ ਸਿੰਘ ਦੀ ਦੇਖ-ਰੇਖ ਹੇਠ ਜਿੱਥੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ, ਉੱਥੇ ਹੀ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦਾ ਦਿਹਾੜਾ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ ਕਰੀਬ 425 ਪ੍ਰਾਣੀਆਂ ਨੇ ਪੰਜ ਪਿਆਰਿਆ ਪਾਸੋਂ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ, ਕਥਾ ਵਾਚਕਾਂ ਤੋਂ ਇਲਾਵਾ ਗੁ. ਰਾੜਾ ਸਾਹਿਬ ਦੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਸੰਗਤਾਂ ਦੇ ਮੁਖਾਤਿਵ ਹੰੁਦਿਆਂ ਕਿਹਾ ਕਿ ਖਾਲਸੇ ਦਾ ਸਾਜਨਾ ਦਿਵਸ (ਵਿਸਾਖੀ) ਦੁਨੀਆਂ ਦੀ ਸਿੱਖ ਕੌਮ ਦਾ ਜਨਮ ਦਿਹਾੜਾ ਹੈ, ਇਸ ਲਈ ਇਸ ਦਿਹਾੜੇ ਨੂੰ ਮਨਾਇਆ ਵੀ ਨਿਰਾਲੇ ਰੂਪ ਵਿੱਚ ਜਾਣਾ ਚਾਹੀਦਾ ਹੈ | ਉਨ੍ਹਾਂ ਸਮੁੱਚੀ ਲੋਕਾਈ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਆਉ ਇਸ ਪਾਵਨ ਦਿਹਾੜੇ ਤੇ ਨਸ਼ਿਆਂ ਦਾ ਤਿਆਗ ਕਰਕੇ ਖੰਡੇ ਬਾਟੇ ਦਾ ਅੰਮਿ੍ਤ ਛਕ ਬਾਣੀ 'ਤੇ ਬਾਣੇ ਦੇ ਧਾਰਨੀ ਬਣਕੇ ਕਲਗ਼ੀਧਰ ਦਸਮੇਸ਼ ਪਾਤਸ਼ਾਹ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕਰੀਏ | ਸਮਾਗਮ ਵਿੱਚ ਸਮੂਹ ਵਿਦਿਆਰਥੀ ਗੁਰਮਤਿ ਸੰਗੀਤ ਅਕੈਡਮੀ ਰਾੜਾ ਸਾਹਿਬ, ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ, ਭਾਈ ਤਿ੍ਲੋਚਨ ਸਿੰਘ ਦੋਰਾਹਾ, ਭਾਈ ਗਗਨਦੀਪ ਸਿੰਘ, ਭਾਈ ਪਿਆਰਾ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਜਸਵੀਰ ਸਿੰਘ, ਭਾਈ ਰਣਵੀਰ ਸਿੰਘ, ਭਾਈ ਗੁਰਮੁਖ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਪਰਮਜੀਤ ਸਿੰਘ, ਜਥੇਦਾਰ ਬਾਵਾ ਸਿੰਘ ਆਦਿ ਨੇ ਵੀ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਸਮਾਗਮ ਦੌਰਾਨ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਅਗਲੇਰੇ ਸਮਾਗਮਾਂ ਦੀ ਸੰਗਤਾਂ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਗਿਆਨੀ ਅਜਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ, ਸੰਤ ਜਸਵੀਰ ਸਿੰਘ ਮਹਿਮੇ ਸ਼ਾਹ ਲੋਪੋਂ, ਭਾਈ ਗੁਰਨਾਮ ਸਿੰਘ ਅੜੈ੍ਹਚਾਂ, ਡਾ. ਗੁਰਨਾਮ ਕੌਰ ਚੰਡੀਗੜ੍ਹ, ਐਡਵੋਕੇਟ ਭਾਈ ਭਵਪ੍ਰੀਤ ਸਿੰਘ ਮੰੂਡੀ, ਭਾਈ ਮਲਕੀਤ ਸਿੰਘ ਪਨੇਸਰ, ਅਮਰ ਸਿੰਘ ਮਲੇਰਕੋਟਲਾ, ਭਾਈ ਹਰਦੇਵ ਸਿੰਘ ਦੋਰਾਹਾ, ਭਾਈ ਗੋਬਿੰਦ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ |