05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਖ਼ਾਲਸਾ ਸਾਜਨਾ ਦਿਵਸ, ਵਿਸਾਖੀ ਤੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 16-04-2026
ਸਾਹਨੇਵਾਲ, 15 ਅਪ੍ਰੈਲ (ਹਨੀ ਚਾਠਲੀ)-ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਖ਼ਾਲਸਾ ਸਾਜਨਾ ਦਿਵਸ, ਵਿਸਾਖੀ ਅਤੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਦੇ ਦੱਸਣ ਅਨੁਸਾਰ ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ ਵਿਚ ਹਜੂਰੀ ਰਾਗੀ ਭਾਈ ਸਤਵਿੰਦਰ ਸਿੰਘ, ਢਾਡੀ ਸਵਰਨ ਸਿੰਘ, ਛੋਟਾ ਬੱਚਾ ਤੇਜਵੀਰ ਸਿੰਘ, ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਹਜ਼ੂਰੀ ਰਾਗੀ ਭਾਈ ਦਿਲਬਰ ਸਿੰਘ ਦੇ ਜਥਿਆਂ ਨੇ ਕੀਰਤਨ ਕਰ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ | ਕਥਾ ਵਾਚਕ ਭਾਈ ਵਿਰਸਾ ਸਿੰਘ ਅਤੇ ਕਥਾ ਵਾਚਕ ਭਾਈ ਕੁਲਦੀਪ ਸਿੰਘ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ ਗਿਆ | ਹੈੱਡ ਗ੍ਰੰਥੀ ਭਾਈ ਵਿਰਸਾ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਮੈਨੇਜਰ ਅਜੀਤ ਸਿੰਘ, ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ ਆਦਿ ਦਾ ਯੋਗਦਾਨ ਰਿਹਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਧਰਮਸਰ ਸਾਹਿਬ ਰੋੜੀਆ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਅਗਲੀ ਖ਼ਬਰ ਆੜ੍ਹਤੀਏ ਦੀ ਦੁਕਾਨ 'ਤੇ ਰਾਤ ਹਮਲਾਵਰਾਂ ਨੇ ਚਲਾਈਆਂ ਗੋਲੀਆਂ
Ad Position 24