05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਖ਼ਾਲਸਾ ਦਿਵਸ ਨੂੰ ਸਮਰਪਿਤ ਦੁਮਾਲੇ ਤੇ ਦਸਤਾਰ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 16-04-2026
ਕੁਹਾੜਾ, 15 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਕੁਹਾੜਾ ਦੇ ਗੁਰਦੁਆਰਾ ਸ਼੍ਰੀ ਈਸ਼ਰਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਲੜਕੇ ਅਤੇ ਲੜਕੀਆਂ ਦਾ ਦੁਮਾਲਾ, ਦਸਤਾਰ ਮੁਕਾਬਲੇ ਕਰਵਾਏ ਗਏ | ਜਿਸ ਵਿਚ ਲੜਕੇ ਤੇ ਲੜਕਿਆਂ ਵਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਤੇ ਭਾਈ ਸੁਖਵੰਤ ਸਿੰਘ, ਭਾਈ ਗੁਰਚਰਨ ਸਿੰਘ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਲੜਕੇ ਤੇ ਲੜਕੀਆਂ ਵਲੋਂ ਮੁਕਾਬਲੇ ਵਿਚ ਬਹੁਤ ਹੀ ਸੁੰਦਰ ਤਰੀਕੇ ਨਾਲ ਦਸਤਾਰ ਅਤੇ ਦੁਮਾਲੇ ਸਜਾਏ ਗਏ | ਅੱਵਲ ਆਉਣ ਵਾਲੇ ਬੱਚਿਆਂ ਨੂੰ ਨਕਦ ਇਨਾਮ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਗਤਕਾ ਅਖਾੜਾ ਪਿੰਡ ਕੁਹਾੜਾ ਦੀ ਟੀਮ ਵਲੋਂ ਬਹੁਤ ਖ਼ੂਬਸੂਰਤ ਅੰਦਾਜ਼ ਵਿਚ ਗਤਕਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਤੇਜ ਸਿੰਘ ਗਰਚਾ, ਸਤਵਿੰਦਰ ਸਿੰਘ ਸ਼ਿੰਦਰੀ, ਸੁਖਬੀਰ ਸਿੰਘ ਗਰਚਾ, ਜਗਰੂਪ ਸਿੰਘ, ਅਰਸ਼ਦੀਪ ਸਿੰਘ ਗਰਚਾ, ਮਨਜੀਤ ਸਿੰਘ ਲਾਡੀ ਸਮੇਤ ਵੱਡੀ ਗਿਣਤੀ ਵਿਚ ਬੱਚੇ ਅਤੇ ਬੀਬੀਆਂ ਵਲੋਂ ਸ਼ਮੂਲੀਅਤ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਏ. ਐੱਸ. ਮਾਡਰਨ ਸਕੂਲ ਦਾ ਦਸਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਅਗਲੀ ਖ਼ਬਰ ਬਾਵਾ ਸ਼ਾਂਤੀ ਨਾਥ ਦੀ ਬਰਸੀ ਮਨਾਈ
Ad Position 24