ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏ. ਐੱਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਖੰਨਾ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਦਸਵੀਂ ਦੀ ਬੋਰਡ ਪ੍ਰੀਖਿਆ ਦੇ ਨਤੀੇਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ | ਇਸ ਨਤੀਜੇ ਵਿਚ ਦਸਵੀਂ ਜਮਾਤ ਦੀ ਵਿਦਿਆਰਥਣ ਜੀਆ ਭਾਂਬਰੀ ਨੇ 99 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ | ਜਦਕਿ ਤਰੂਸ਼ੀ ਵਰਮਾ ਨੇ 98 ਪ੍ਰਤੀਸ਼ਤ ਅੰਕਾਂ ਨਾਲ ਦੂਜੀ ਪੁਜੀਸ਼ਨ ਅਤੇ ਕੁਲਨੂਰ ਗਹੀਰ ਨੇ 97.8 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ | ਸਕੂਲ ਦੇ ਪਿ੍ੰਸੀਪਲ ਡਾ. ਸ਼ਮਿੰਦਰ ਵਰਮਾ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |