ਡੇਹਲੋਂ, 15 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਗੋਪਾਲਪੁਰ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਸਨਦੀਪ ਕੌਰ ਦੀ ਅਗਵਾਈ ਹੇਠ ਬੀ. ਐੱਡ. ਅਤੇ ਐੱਮ. ਐੱਡ. ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਹੋਇਆ | ਇਸ ਸਮਾਰੋਹ ਵਿਚ ਕਾਲਜ ਗੁਰੂ ਨਾਨਕ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ, ਜਰਨਲ ਸਕੱਤਰ ਡਾ. ਇਕਬਾਲ ਸਿੰਘ ਵਾਲੀਆ, ਸਕੱਤਰ ਰੂਪਲੀਨ ਕੌਰ ਵਾਲੀਆ, ਡਾਇਰੈਕਟਰ ਡਾ. ਵਾਈ. ਐਨ. ਸ਼ਰਮਾ, ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਦੇ ਪਿ੍ੰਸੀਪਲ ਡਾ. ਮਨੀਸ਼ਾ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਪਿ੍ੰਸੀਪਲ ਪੋ੍ਰਫ਼ੈਸਰ ਸੋਫੀਆ ਨੇ ਸ਼ਿਰਕਤ ਕੀਤੀ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਗੀਤ ਸੰਗੀਤ, ਨਾਚ ਅਤੇ ਰੈਂਪ ਵਾਕ ਖਿੱਚ ਦਾ ਕੇਂਦਰ ਬਣੇ | ਇਸ ਸਮੇਂ ਮਿਸ ਫੇਅਰਵੈੱਲ ਦਾ ਖ਼ਿਤਾਬ ਅਕਾਂਕਸ਼ਾ ਰਾਣੀ ਨੂੰ ਅਤੇ ਮਿਸਟਰ ਫੇਅਰਵੈੈੱਲ ਦਾ ਖ਼ਿਤਾਬ ਜਸ਼ਨਦੀਪ ਸਿੰਘ ਨੇ ਹਾਸਿਲ ਕੀਤਾ | ਇਸ ਸਮੇਂ ਡਾ: ਸਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਚੰਗੇ ਅਧਿਆਪਕ ਬਣਨ ਲਈ ਪ੍ਰੇਰਿਤ ਕੀਤਾ ਅਤੇ ਭਵਿੱਖ ਵਿਚ ਨਰੋਏ ਸਮਾਜ ਦੇ ਨਿਰਮਾਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਡਾਇਰੈਕਟਰ ਡਾ. ਵਾਈ ਐਨ. ਸ਼ਰਮਾ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਜੀਵਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ |