ਸਮਰਾਲਾ, 15 ਅਪ੍ਰੈਲ (ਕੁਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫਰਵਰੀ 2026 ਵਿਚ ਹੋਈ ਅੱਠਵੀਂ ਸ਼੍ਰੇਣੀ ਦੇ ਪ੍ਰੀਖਿਆ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜਿਸ ਵਿਚ ਬਾਬਾ ਹਸਤ ਲਾਲ ਮਾਡਲ ਹਾਈ ਸਕੂਲ, ਮਾਦਪੁਰ ਰੋਡ ਖੱਟਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਸੁਖਮਨ ਕੌਰ ਬੈਨੀਪਾਲ ਨੇ 573/600 (95.50 ਫੀਸਦੀ) ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਗੁਰਨੀਤ ਕੌਰ ਪੁੱਤਰੀ ਗੁਰਬਖ਼ਸ਼ ਸਿੰਘ ਨੇ 546/600 (91 ਫੀਸਦੀ) ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ, ਗੁਰਨੂਰ ਕੌਰ ਪੁੱਤਰੀ ਮਨਦੀਪ ਸਿੰਘ ਨੇ 528/600 (88 ਫੀਸਦੀ) ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਪ੍ਰਧਾਨ ਅਮਰੀਕ ਸਿੰਘ ਬਲਾਲਾ, ਡਾਇਰੈਕਟਰ ਨਿਰਮਲ ਸਿੰਘ ਭੰਗੂ ਨੇ ਵਿਦਿਆਰਥੀਆਂ ਨੂੰ ਹਲਾਸ਼ੇਰੀ ਦਿੰਦਿਆਂ ਜ਼ਿੰਦਗੀ ਵਿਚ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਆ | ਪਿ੍ੰਸੀਪਲ ਅਮਨਪ੍ਰੀਤ ਸਿੰਘ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਦੇ ਬਹੁਤ ਹੀ ਮਿਹਨਤੀ ਸਟਾਫ਼ ਮੈਂਬਰ ਰਣਦੀਪ ਕੌਰ, ਰਮਨਦੀਪ ਸਿੰਘ, ਸਿਮਨਦੀਪ ਕੌਰ, ਮਨਦੀਪ ਸਿੰਘ, ਸੁਖਪ੍ਰੀਤ ਕੌਰ, ਪਰਮਜੀਤ ਸਿੰਘ ਤੇ ਕੁਲਵਿੰਦਰ ਕੌਰ ਨੂੰ ਵਧਾਈ ਦਿੱਤੀ |