05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਤੂੜੀ ਦੀਆਂ ਗੱਠਾਂ ਨਾਲ ਭਰੀ ਇੱਕ ਟਰਾਲੀ ਨੂੰ ਲੱਗੀ ਅੱਗ -ਮੋਟਰਸਾਈਕਲ ਤੇ ਸਕੂਟੀ ਆਏ ਲਪੇਟ 'ਚ

Ad Position 21
No active advertisement
ਅਜੀਤ ਡੈਸਕ 16-04-2026
ਦੋਰਾਹਾ, 15 ਅਪ੍ਰੈਲ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਰਾਜਵੰਤ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਤੂੜੀ ਦੀਆਂ ਗੱਠਾਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਸੜਕ ਕਿਨਾਰੇ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਨਾਲ ਟਕਰਾ ਗਈ | ਦੇਖਦੇ ਹੀ ਦੇਖਦੇ ਟਰਾਲੀ ਨੂੰ ਅੱਗ ਇੰਨੀ ਤੇਜ਼ ਲੱਗ ਗਈ ਕਿ ਇਸ ਨੇ ਦੁਕਾਨ ਦੇ ਬਾਹਰ ਖੜ੍ਹੇ ਸਕੂਟਰ ਅਤੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ | ਹਫੜਾ-ਦਫੜੀ ਮੱਚ ਗਈ ਅਤੇ ਆਵਾਜਾਈ ਠੱਪ ਹੋ ਗਈ | ਮੌਕੇ 'ਤੇ ਫਾਇਰ ਬਿ੍ਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਈ, ਓਥੇ ਹੀ ਚਾਲਕ ਟਰੈਕਟਰ ਲੈ ਕੇ ਭੱਜ ਗਿਆ | ਅੱਗ ਦੇ ਨਾਲ ਲੱਗਦੀ ਇੱਕ ਇਲੈਕਟ੍ਰਾਨਿਕਸ ਦੀ ਦੁਕਾਨ ਦਾ ਭਾਰੀ ਨੁਕਸਾਨ ਹੋ ਗਇਆ ਜਿਸ ਨਾਲ ਕਾਫ਼ੀ ਨੁਕਸਾਨ ਹੋਇਆ | ਉਸਨੇ ਦੱਸਿਆ ਕਿ ਦੁਕਾਨ ਦੇ ਬਾਹਰ ਖੜ੍ਹਾ ਸਕੂਟਰੀ ਅਤੇ ਮੋਟਰਸਾਈਕਲ ਸੜ ਗਿਆ ਅਤੇ ਦੁਕਾਨ ਦੇ ਸ਼ੀਸ਼ੇ ਤਿੜਕ ਗਏ |

Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੀ ਸੋਚ ਅਤੇ ਵਿਚਾਰਧਾਰਾ 'ਤੇ ਪਹਿਰਾ ਦੇਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ-ਇੰਜੀ. ਬੋਪਾਰਾਏ ਅਗਲੀ ਖ਼ਬਰ ਮਾਛੀਵਾੜਾ ਤੋਂ ਜਥੇਦਾਰ ਕੇਵਲ ਕੱਦੋਂ ਪੁਨਰ ਸੁਰਜੀਤ ਦੇ ਮੀਤ ਪ੍ਰਧਾਨ ਬਣੇ
Ad Position 24